ਅਰੁਣ ਜੇਤਲੀ ਦੀ ਸਿਹਤ ਖਰਾਬ ਹੋਣ ਕਰਕੇ ਏਮਜ਼ ਵਿੱਚ ਕੀਤਾ ਦਾਖਿਲ

arun jaitley admitted to aiims

ਦੇਸ਼ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਬੀਤੇ ਦਿਨ ਸਿਹਤ ਖ਼ਰਾਬ ਹੋਣ ਕਰਕੇ ਸ਼ਾਮ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਭਾਰਤੀ ਮੈਡੀਕਲ ਵਿਗਿਆਨ ਖੋਜ ਸੰਸਥਾਨ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਦਿਲ ਦੀ ਧੜਕਣ ਵਧਣ ਦੀ ਸ਼ਿਕਾਇਤ ਸੀ, ਇਸ ਕਰਕੇ ਹੀ ਹੁਣ ਇਹਨਾਂ ਦੀ ਸੀਟ ਖ਼ਰਾਬ ਹੋਈ ਹੈ।

ਭਾਰਤੀ ਮੈਡੀਕਲ ਵਿਗਿਆਨ ਖੋਜ ਸੰਸਥਾਨ ਦੇ ਡਾਕਟਰਾਂ ਨੇ ਅਰੁਣ ਜੇਤਲੀ ਨੂੰ ਆਈਸੀਯੂ ’ਚ ਪੂਰੀ ਨਿਗਰਾਨੀ ਅਧੀਨ ਰੱਖਿਆ ਗਿਆ ਹੈ। ਜਾਣਕਾਰੀ ਅਨੁਸਾਰ ਉਹਨਾਂ ਨੂੰ ਸਵੇਰੇ 10 ਵਜੇ ਦੇ ਕਰੀਬ ਕਾਰਡੀਓ ਨਿਊਰੋ ਸੈਂਟਰ ’ਚ ਭਰਤੀ ਕਰਵਾਇਆ ਗਿਆ ਹੈ। ਦਿਲ ਅਤੇ ਗੁਰਦਿਆਂ ਦੇ ਮਾਹਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਹੈ।

ਇਹ ਵੀ ਪੜ੍ਹੋ: ਅੱਜ ਹੋਵੇਗਾ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ

ਦੱਸ ਦੇਈਏ ਕਿ ਦੇਸ਼ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੇ ਪਿਛਲੇ ਸਾਲ 2018 ਵਿੱਚ ਆਪਣੇ ਗੁਰਦੇ ਦਾ ਆਪ੍ਰੇਸ਼ਨ ਕਰਵਾਇਆ ਸੀ। ਇਸ ਲਈ ਉਹਨਾਂ ਨੇ ਇਸ ਵਾਰ ਸਿਹਤ ਠੀਕ ਨਾ ਹੋਣ ਕਰਕੇ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਸੀ। ਜੇਤਲੀ ਦਾ ਹਾਲ ਜਾਣਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਇਲਾਵਾ ਹੋਰ ਭਾਜਪਾਈ ਨੇਤਾ ਪਹੁੰਚੇ ਸਨ।