ਦੇਸ਼

Baljit Singh Daduwal: ਆਪਣਾ ਪੂਰਾ ਜ਼ੋਰ ਲਗਾ ਕੇ ਵੀ ਮੈਨੂੰ ਹਰਾ ਨਹੀਂ ਸਕੇ ਬਾਦਲ: ਬਲਜੀਤ ਸਿੰਘ ਦਾਦੂਵਾਲ

Baljit Singh Daduwal: ਪੰਜਾਬ ਦੇ ਧਾਰਮਿਕ ਅਤੇ ਸਿਆਸੀ ਮਾਮਲਿਆਂ ਵਿਚ ਦਹਾਕਿਆਂ ਤੋਂ ਸਰਗਰਮ ਫਾਇਰਬ੍ਰਾਂਡ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਜਿੱਤ ਕੇ ਹਰਿਆਣਾ ਦੇ ਸਿੱਖ ਮਸਲਿਆਂ ਦੇ ਪ੍ਰਬੰਧਨ ਦੀ ਵਾਗਡੋਰ ਸੰਭਾਲ ਲਈ ਹੈ। ਦਾਦੂਵਾਲ ਨੇ ਬੀਤੇ ਵੀਰਵਾਰ ਕੈਥਲ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਚੋਣਾਂ ਵਿਚ ਜਗਬੀਰ ਸਿੰਘ ਖਾਲਸਾ ਨੂੰ 2 ਵੋਟਾਂ ਦੇ ਫਰਕ ਨਾਲ 19 ਵੋਟਾਂ ਨਾਲ ਹਰਾਇਆ।

ਇਹ ਵੀ ਪੜ੍ਹੋ: Manjit Singh USA News: ਅਮਰੀਕਾ ਵਿੱਚ 3 ਬੱਚਿਆਂ ਦੀ ਜ਼ਿੰਦਗੀ ਬਚਾਉਣ ਵਾਲੇ ਮਨਜੀਤ ਸਿੰਘ ਛੀਨਾ ਦੇ ਪਿਤਾ ਦਾ ਭਾਵੁਕ ਬਿਆਨ ਆਇਆ ਸਾਹਮਣੇ

ਦਾਦੂਵਾਲ ਜਿਨ੍ਹਾਂ ਨੂੰ ਬਾਦਲ ਪਰਿਵਾਰ ਦੇ ਵਿਰੋਧੀ ਰੁਖ਼ ਲਈ ਜਾਣਿਆ ਜਾਂਦਾ ਹੈ, ਨੇ ਐੱਚ. ਐੱਸ. ਜੀ. ਐੱਮ. ਸੀ. ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੰਡਾ ਦੇ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਕਿ ਇਸ ਵਾਰ ਵੀ ਬਾਦਲ ਨੇ ਉਨ੍ਹਾਂ ਨੂੰ ਹਰਾਉਣ ਦੀ ਕੋਸ਼ਿਸ਼ ਕੀਤੀ। ਝੀਂਡਾ ਨੇ ਚੋਣਾਂ ਵਿਚ ਖਾਲਸਾ ਦੀ ਹਮਾਇਤ ਕੀਤੀ। ਇਹ ਚੋਣਾਂ ਝੀਂਡਾ ਵਲੋਂ ਸਿਹਤ ਸਮੱਸਿਆਵਾਂ ਕਰਕੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਕਰਵਾਈਆਂ ਗਈਆਂ ਹਨ। ਦਾਦੂਵਾਲ ਨੇ ਕਿਹਾ ਕਿ ਬਾਦਲ ਨੇ ਮੇਰੇ ਖਿਲਾਫ ਵੋਟ ਪਾਉਣ ਲਈ 3 ਮੈਂਬਰਾਂ ਨੂੰ ਭੇਜਿਆ ਸੀ ਪਰ ਪੂਰੀ ਤਾਕਤ ਦੀ ਵਰਤੋਂ ਕਰਨ ਦੇ ਬਾਵਜੂਦ ਉਹ ਮੈਨੂੰ ਹਰਾ ਨਹੀਂ ਸਕੇ। ਹਾਲਾਂਕਿ ਝੀਂਡਾ ਨੇ ਦਾਅਵਾ ਕੀਤਾ ਕਿ ਐੱਚ. ਐੱਸ. ਜੀ. ਐੱਮ. ਸੀ. ਦੀਆਂ ਚੋਣਾਂ ਵਿਚ ਬਾਦਲਾਂ ਦਾ ਕੋਈ ਦਖਲ ਨਹੀਂ ਹੈ।

ਇਹ ਵੀ ਪੜ੍ਹੋ: Gangster Dilpreet Baba News: ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਨੇ ਗਿਰਫਤਾਰੀ ਦੌਰਾਨ ਖੋਲ੍ਹੇ ਵੱਡੇ ਰਾਜ

ਦਾਦੂਵਾਲ ਦਾ ਦਾਅਵਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੇ 10 ਸਾਲ ਦੇ ਸ਼ਾਸਨ ਦੌਰਾਨ ਉਨ੍ਹਾਂ ਖਿਲਾਫ ਬੇਹਿਸਾਬ ਝੂਠੇ ਮਾਮਲੇ ਦਰਜ ਕੀਤੇ ਗਏ ।ਹਾਲਾਂਕਿ 2014 ਵਿਚ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਾਦੂਵਾਲ ਦੀ ਗ੍ਰਿਫਤਾਰੀ ਬਾਰੇ ਪੁੱਛੇ ਜਾਣ ‘ਤੇ ਅਣਜਾਣਤਾ ਜ਼ਾਹਿਰ ਕੀਤੀ ਸੀ। ਉਸ ਵੇਲੇ ਉਨ੍ਹਾਂ ਤੋਂ 7 ਰਾਈਫਲਾਂ, 2 ਪਿਸਤੌਲਾਂ ਤੇ ਕਈ ਕਾਰਤੂਸ ਬਰਾਮਦ ਹੋਣ ਤੋਂ ਬਾਅਦ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦਾਦੂਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਸੀ . ਆਰ . ਪੀ. ਸੀ. ਦੀ ਧਾਰਾ-107/151 ਤਹਿਤ ਦਰਜ ਮਾਮਲਿਆਂ ਵਿਚ ਵੀ ਜ਼ਮਾਨਤ ਹਾਸਲ ਕਰਨ ਲਈ ਕਈ ਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ ਸੀ। ਉਨ੍ਹਾਂ ਨੂੰ 2018 ਦੇ ਅਖੀਰ ਤੋਂ ਪਹਿਲਾਂ ਬਾਦਲ ਸ਼ਾਸਨ ਦੌਰਾਨ ਦਰਜ ਸਾਰੇ ਮਾਮਲਿਆਂ ਵਿਚੋਂ ਬਰੀ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: Ludhiana Suicide News: ਲੁਧਿਆਣਾ ਦੇ ਕ੍ਰਿਸ਼ਨਾ ਨਗਰ ਦੇ ਵਿੱਚ 41 ਸਾਲਾਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮੌਤ ਦਾ ਮੰਜ਼ਰ ਦੇਖ ਕੇ ਹੋ ਜਾਵੋਗੇ ਹੈਰਾਨ

ਝੀਂਡਾ ਨੇ ਕਿਹਾ ਕਿ ਇਹ ਮੰਨਿਆ ਜਾ ਸਕਦਾ ਹੈ ਕਿ ਬਾਦਲ ਸਮੂਹ ਦੇ ਮੈਂਬਰ ਸਾਡੇ ਨਾਲ ਸਨ ਪਰ ਇਹ ਸੱਚ ਨਹੀਂ ਕਿ ਬਾਦਲ ਨੇ ਸਾਡੀ ਮਦਦ ਕੀਤੀ ਹੈ। ਦਾਦੂਵਾਲ ਦਮਦਮੀ ਟਕਸਾਲ ਤੋਂ ਧਾਰਮਿਕ ਸਰਗਰਮੀਆਂ ਵਿਚ ਸਰਗਰਮ ਹੋਏ, ਜਿਸ ਦੀ ਪ੍ਰਧਾਨਗੀ ਕਦੇ ਜਰਨੈਲ ਸਿੰਘ ਭਿੰਡਰਾਂਵਾਲੇ ਕਰਦੇ ਸਨ ਪਰ ਦਾਦੂਵਾਲ ਨੇ ਕਿਹਾ ਕਿ ਮੈਂ ਨਾ ਤਾਂ ਕੱਟੜ ਹਾਂ ਅਤੇ ਨਾ ਹੀ ਕੱਟੜਪੰਥੀ । ਮੈਂ ਸਿਰਫ ਨਿਆਂ ਦਾ ਹਮਾਇਤੀ ਹਾਂ।

ਇਹ ਵੀ ਪੜ੍ਹੋ: Guru Granth Sahib Prakash Purab: ਸ਼੍ਰੀ ਗੁਰੂ ਗਰੰਥ ਸਾਹਿਬ ਦੇ 416ਵੇਂ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਕੀਤੀ ਅਲੱਗ ਅਲੱਗ ਫੁੱਲਾਂ ਦੀ ਸਜਾਵਟ, ਕੱਢਿਆ ਨਗਰ ਕੀਰਤਨ

ਐੱਚ. ਐੱਸ. ਜੀ. ਐੱਮ. ਸੀ. ਦੇ ਪ੍ਰਧਾਨ ਦੇ ਤੌਰ ‘ਤੇ ਆਪਣੀਆਂ ਤਰਜੀਹਾਂ ਨੂੰ ਸੂਚੀਬੱਧ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਸਾਰੇ ਗੁਰਦੁਆਰਿਆਂ ਦਾ ਦੌਰਾ ਕਰਨਗੇ ਜਿਨ੍ਹਾਂ ਨੂੰ ਧਾਰਮਿਕ ਸਰਗਰਮੀਆਂ ਤੋਂ ਇਲਾਵਾ ਪ੍ਰਬੰਧਨ ਨੂੰ ਦੇਖਣ ਲਈ ਸਾਡੀ ਕਮੇਟੀ ਵਲੋਂ ਸਿਖਲਾਈ ਦਿੱਤੀ ਜਾਂਦੀ ਹੈ। ਉਹ ਮਾਤ-ਭਾਸ਼ਾ ਪੰਜਾਬੀ ਲਈ ਕੰਮ ਕਰਨ ਤੋਂ ਇਲਾਵਾ ਨੌਜਵਾਨ ਵਰਗ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago