2 ਤੋਂ 18 ਸਾਲ ਦੇ ਬੱਚਿਆਂ ਲਈ ਭਾਰਤ ਬਾਇਓਟੈੱਕ ਦੀ ਕੋਵੈਕਸੀਨ ਨੂੰ ਟਰਾਇਲ ਲਈ ਮਿਲੀ ਮਨਜ਼ੂਰੀ

Bharat biotechs covaxin set for trials on children aged between 2 to 18 years

ਮਾਹਰਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਜੇ ਕੋਰੋਨਾ ਦੀ ਤੀਜੀ ਲਹਿਰ ਆਉਂਦੀ ਹੈ ਤਾਂ ਇਸ ਦਾ ਬੱਚਿਆਂ ਉੱਤੇ ਵੀ ਬਹੁਤ ਪ੍ਰਭਾਵ ਪੈ ਸਕਦਾ ਹੈ। ਹੁਣ ਇਸ ਕੜੀ ਵਿਚ ਇਕ ਵੱਡਾ ਕਦਮ ਚੁੱਕਿਆ ਗਿਆ ਹੈ।

ਮੰਗਲਵਾਰ ਨੂੰ ਭਾਰਤ ਬਾਇਓਟੈੱਕ ਦੀ ਕੋਵੈਕਸੀਨ ਦਾ 2 ਤੋਂ 18 ਸਾਲ ਦੀ ਉਮਰ ਦੇ ਬੱਚਿਆਂ/ ਨਾਬਾਲਗਾਂ ‘ਤੇ ਦੂਸਰੇ ਤੇ ਤੀਸਰੇ ਪੜਾਅਲਈ ਟਰਾਇਲ ਕਰਨ ਦੀ ਸਿਫਾਰਸ਼ ਕੀਤੀ ਗਈ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਦਿੱਲੀ ਏਮਜ਼, ਪਟਨਾ ਏਮਜ਼, ਨਾਗਪੁਰ ਦੇ ਐਮਮਜ਼ ਹਸਪਤਾਲਾਂ ਵਿੱਚ ਹੋਵੇਗਾ। ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਭਾਰਤ ਬਾਇਓਟੈਕ ਨੂੰ ਫੇਜ਼ 3 ਦਾ ਟਰਾਇਲ ਸ਼ੁਰੂ ਕਰਨ ਤੋਂ ਪਹਿਲਾਂ ਫੇਜ਼ 2 ਦਾ ਪੂਰਾ ਡਾਟਾ ਮੁਹੱਈਆ ਕਰਵਾਉਣਾ ਹੋਵੇਗਾ।

ਮਾਹਰਾਂ ਦੀ ਸਲਾਹ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨਾਲ ਤੀਜੀ ਲਹਿਰ ਬਾਰੇ ਵੀ ਚਿੰਤਾ ਜ਼ਾਹਰ ਕੀਤੀ ਸੀ। ਸੁਪਰੀਮ ਕੋਰਟ ਨੇ ਸਵਾਲ ਕੀਤਾ ਸੀ ਕਿ ਜੇ ਤੀਜੀ ਲਹਿਰ ਆਉਂਦੀ ਹੈ ਤਾਂ ਬੱਚਿਆਂ ਦਾ ਕੀ ਬਣੇਗਾ, ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਕੀ ਹੋਵੇਗਾ, ਕਿਸ ਤਰ੍ਹਾਂ ਇਲਾਜ ਹੋਵੇਗਾ। ਇਨ੍ਹਾਂ ਚੀਜ਼ਾਂ ਨੂੰ ਹੁਣ ਤੋਂ ਵਿਚਾਰਨ ਦੀ ਲੋੜ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ