ਬਰਨਾਲਾ ਦੀ ਮਹਾਪੰਚਾਇਤ ‘ਚ ਕਿਸਾਨ ਆਗੂਆਂ ਨੇ ਕੀਤੇ ਵੱਡੇ ਐਲਾਨ, ਖ਼ੂਬ ਗਰਜੇ ਰਾਜੇਵਾਲ

Big-announcements-made-by-the-peasant-leaders-at-The-Mahapanchayat-of-Barnala

ਪੰਜਾਬ ਦੇ ਇਤਿਹਾਸ ’ਚ ਸਭ ਤੋਂ ਵੱਡੀ ਮਹਾ ਰੈਲੀ ਸਿੱਧ ਹੋਈ | ਇਸ ਮੌਕੇ ਬਰਨਾਲਾ ਵਿਖੇ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ ਦੌਰਾਨ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਨੂੰ ਪਰਜੀਵੀ ਆਖਿਆ ਗਿਆ ਹੈ|

ਉਨ੍ਹਾਂ ਕਿਹਾ ਕਿ ਕੋਈ ਕਿਸਾਨ ਪੁਲਸ ਅੱਗੇ ਪੇਸ਼ ਨਾ ਹੋਵੇ ਤੇ ਅਜੇ ਕੋਈ ਪੁਲਸ ਅਫਸਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਆਉਂਦਾ ਹੈ ਤਾਂ ਉਸ ਦਾ ਪੰਜਾਬ ਦੇ ਪਿੰਡ ਘਿਰਾਉਂ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਦਿੱਲੀ ਪੁਲਿਸ ਦਾ ਸਾਥ ਨਾ ਦੇਵੇ।

 ਇਸ ਦੌਰਾਨ ਉਨ੍ਹਾਂ ਭਾਜਪਾ ਲੀਡਰਾਂ ਅਤੇ ਵਰਕਰਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਵੀਸੱਦਾ ਦਿੱਤਾ।

ਰੁਲਦੂ ਸਿੰਘ ਨੇ ਕਿਹਾ ਕਿ ਪੰਜਾਬ ਦੀ ਕਿਸਾਨ ਜਥੇਬੰਦੀਆਂ ਉਦੋਂ ਤਕ ਵਾਪਸ ਨਹੀਂ ਪਰਤਣਗੀਆਂ ਜਦੋਂ ਤਕ ਕੇਂਦਰ ਸਰਕਾਰ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕਰ ਦਿੰਦੀ।ਇਸ ਮਹਾ ਰੈਲੀ ਵਿਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀਕਲਾਂ, ਜ਼ੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲ ਤੋਂ ਇਲਾਵਾ ਡਾ. ਪਰਮਿੰਦਰ ਅੰਮ੍ਰਿਤਸਰ, ਅਮੋਲਕ ਸਿੰਘ, ਗੁਰਬਖ਼ਸ਼ ਕੌਰ ਸੰਘਾ, ਝੰਡਾ ਸਿੰਘ ਜੇਠੂਕੇ, ਤਰਕਸ਼ੀਲ ਆਗੂ ਰਜਿੰਦਰ ਭਦੌੜ, ਰਾਮ ਸਵਰਨ ਲੱਖੇਵਾਲੀ, ਸਮੇਤ ਦੂਜੇ ਸੂਬਿਆਂ ਤੋਂ ਆਗੂਆਂ ਨੇ ਸ਼ਮੂਲੀਅਤ ਕੀਤੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ