ਵੱਡੀ ਖ਼ਬਰ ! ਹੁਣ ਸਿਰਫ਼ ਭਾਰਤੀ ਸਿੱਖ ਸ਼ਰਧਾਲੂ ਹੀ ਪੰਜਾ ਸਾਹਿਬ ਵਿਖੇ ਮਨਾਉਣਗੇ ਵਿਸਾਖੀ ਦਾ ਦਿਹਾੜਾ

Now-only-Indian-Sikh-devotees-will-celebrate-Vaisakhi-at-Panja-Sahib

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ ਪਰ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦਾ ਵੱਡਾ ਫੈਸਲਾ ਆਇਆ ਹੈ। ਵਿਸਾਖੀ ਮੌਕੇ ਪਾਕਿ ਸਿੱਖ ਭਾਈਚਾਰੇ ਦੇ ਗੁਰੂਦੁਆਰਾ ਪੰਜਾ ਸਾਹਿਬ ਜਾਣ ‘ਤੇ ਰੋਕ ਲਾਈ ਗਈ ਹੈ।

 ਪਾਕਿਸਤਾਨ ‘ਚ ਕੋਵਿਡ-19 ਦੀ ਤੀਸਰੀ ਲਹਿਰ ਦੇ ਤੇਜ਼ ਹੋ ਰਹੇ ਪ੍ਰਭਾਵ ਨੂੰ ਦੇਖਦਿਆਂ ਫੈਸਲਾ ਲਿਆ ਗਿਆ ਹੈ। ਪਾਕਿਸਤਾਨ ਵੱਲੋਂ ਕੁੱਲ 437 ਸਿੱਖ ਯਾਤਰੂਆਂ ਦੇ ਵੀਜ਼ੇ ਜਾਰੀ ਕੀਤੇ ਗਏ ਹਨ ਤੇ 356 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ ,ਜਦਕਿ ਸ਼੍ਰੋਮਣੀ ਕਮੇਟੀ ਨੇ 793 ਪਾਸਪੋਰਟ ਭੇਜੇ ਸਨ।

ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਭਾਰਤੀ ਸਿੱਖ ਸ਼ਰਧਾਲੂ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣਗੇ।

ਦੱਸ ਦੇਈਏ ਕਿ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਸ਼੍ਰੋਮਣੀ ਕਮੇਟੀ ਦਫਤਰ ‘ਚ ਅੱਜ ਅਤੇ ਕੱਲ 2 ਦਿਨ ਕੋਰੋਨਾ ਟੈਸਟ ਕੀਤੇ ਜਾਣਗੇ।  ਸ਼ਰਧਾਲੂ ਆਪੋ -ਆਪਣੇ ਹਲਕਿਆਂ ‘ਚੋ ਵੀ ਟੈਸਟ ਕਰਵਾ ਸਕਦੇ ਹਨ। ਜੱਥਾ 12 ਅਪ੍ਰੈਲ ਨੂੰ ਰਵਾਨਾ ਹੋਵੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ