ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾ ਰਿਹਾ ਹੈ ਪਰ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦਾ ਵੱਡਾ ਫੈਸਲਾ ਆਇਆ ਹੈ। ਵਿਸਾਖੀ ਮੌਕੇ ਪਾਕਿ ਸਿੱਖ ਭਾਈਚਾਰੇ ਦੇ ਗੁਰੂਦੁਆਰਾ ਪੰਜਾ ਸਾਹਿਬ ਜਾਣ ‘ਤੇ ਰੋਕ ਲਾਈ ਗਈ ਹੈ।
ਪਾਕਿਸਤਾਨ ‘ਚ ਕੋਵਿਡ-19 ਦੀ ਤੀਸਰੀ ਲਹਿਰ ਦੇ ਤੇਜ਼ ਹੋ ਰਹੇ ਪ੍ਰਭਾਵ ਨੂੰ ਦੇਖਦਿਆਂ ਫੈਸਲਾ ਲਿਆ ਗਿਆ ਹੈ। ਪਾਕਿਸਤਾਨ ਵੱਲੋਂ ਕੁੱਲ 437 ਸਿੱਖ ਯਾਤਰੂਆਂ ਦੇ ਵੀਜ਼ੇ ਜਾਰੀ ਕੀਤੇ ਗਏ ਹਨ ਤੇ 356 ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿੱਤੇ ਗਏ ,ਜਦਕਿ ਸ਼੍ਰੋਮਣੀ ਕਮੇਟੀ ਨੇ 793 ਪਾਸਪੋਰਟ ਭੇਜੇ ਸਨ।
ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ। ਭਾਰਤੀ ਸਿੱਖ ਸ਼ਰਧਾਲੂ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣਗੇ।
ਦੱਸ ਦੇਈਏ ਕਿ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੇ ਜਥੇ ਦੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ। ਸ਼੍ਰੋਮਣੀ ਕਮੇਟੀ ਦਫਤਰ ‘ਚ ਅੱਜ ਅਤੇ ਕੱਲ 2 ਦਿਨ ਕੋਰੋਨਾ ਟੈਸਟ ਕੀਤੇ ਜਾਣਗੇ। ਸ਼ਰਧਾਲੂ ਆਪੋ -ਆਪਣੇ ਹਲਕਿਆਂ ‘ਚੋ ਵੀ ਟੈਸਟ ਕਰਵਾ ਸਕਦੇ ਹਨ। ਜੱਥਾ 12 ਅਪ੍ਰੈਲ ਨੂੰ ਰਵਾਨਾ ਹੋਵੇਗਾ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…