ਦੇਸ਼

India Accident News: ਬਿਹਾਰ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 9 ਪ੍ਰਵਾਸੀ ਮਜ਼ਦੂਰਾਂ ਦੀ ਮੌਤ

India Accident News: ਬਿਹਾਰ ‘ਚ ਭਾਗਲਪੁਰ ਜ਼ਿਲੇ ਦੇ ਖਰੀਕ ਥਾਣਾ ਖੇਤਰ ਦੇ ਅੰਬੋ ਮੋੜ ਨੇੜੇ ਰਾਸ਼ਟਰੀ ਹਾਈਵੇਅ-31 ‘ਤੇ ਅੱਜ ਯਾਨੀ ਮੰਗਲਵਾਰ ਸਵੇਰੇ ਟਰੱਕ ਅਤੇ ਬੱਸ ਦਰਮਿਆਨ ਹੋਈ ਟੱਕਰ ‘ਚ 9 ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 12 ਲੋਕ ਜ਼ਖਮੀ ਹੋ ਗਏ। ਨਵਗਛੀਆ ਦੇ ਸਬ ਡਵੀਜ਼ਨਲ ਅਧਿਕਾਰੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਟਰੱਕ ‘ਤੇ ਸਵਾਰ ਪ੍ਰਵਾਸੀ ਮਜ਼ਦੂਰ ਖਗੜੀਆ ਵੱਲ ਜਾ ਰਹੇ ਸਨ, ਉਦੋਂ ਅੰਬੋ ਮੋੜ ਨੇੜੇ ਬੱਸ ਅਤੇ ਟਰੱਕ ‘ਚ ਟੱਕਰ ਹੋ ਗਈ। ਇਸ ਹਾਦਸੇ ਤੋਂ ਬਾਅਦ ਟਰੱਕ ਪਲਕ ਕੇ ਸੜਕ ਕਿਨਾਰੇ ਖੱਡ ‘ਚ ਡਿੱਗ ਗਿਆ।
ਉਨ੍ਹਾਂ ਨੇ ਦੱਸਿਆ ਕਿ ਟਰੱਕ ‘ਚ ਭਰੇ ਲੋਹੇ ਦੇ ਮੋਟੇ ਰਾਡ ਨਾਲ ਦੱਬਣ ਨਾਲ ਮਜ਼ਦੂਰਾਂ ਦੀ ਮੌਤ ਦਾ ਖਦਸ਼ਾ ਹੈ। 9 ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ, ਜਦੋਂ ਕਿ ਕਰੇਨ ਦੀ ਮਦਦ ਨਾਲ ਹੋਰ ਨੂੰ ਬਾਹਰ ਕੱਢਣ ਦਾ ਕੰਮ ਜਾਰੀ ਹੈ। ਸ਼੍ਰੀ ਕੁਮਾਰ ਨੇ ਦੱਸਿਆ ਕਿ ਬੱਸ ‘ਤੇ ਸਵਾਰ ਮਜ਼ਦੂਰ ਦਰਭੰਗਾ ਤੋਂ ਬਾਂਕਾ ਜਾ ਰਹੇ ਸਨ। ਬੱਸ ‘ਤੇ ਸਵਾਰ 12 ਮਜ਼ਦੂਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਨਵਗਛੀਆ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਰਾਹਤ ਅਤੇ ਬਚਾਅ ਕੰਮ ਜਾਰੀ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago