ਬਿਕਰਮ ਸਿੰਘ ਮਜੀਠੀਆ ਦਾ ਕੈਪਟਨ ਅਮਰਿੰਦਰ ਸਿੰਘ ਤੇ ਤਿੱਖਾ ਹਮਲਾ

bikram-singh-majithia-vs-captain-amarinder-singh

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਾਮ ਸਿੰਘ ਮਜੀਠੀਏ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਸੂਬੇ ਦਾ ਮਾਹੌਲ ਖ਼ਰਾਬ ਕਰ ਰਹੀ ਹੈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਏ ਨੇ ਕਿਹਾ ਕਿ 77 ਸਾਲਾਂ ਦੇ ਕੈਪਟਨ ਅਮਰਿੰਦਰ ਸਿੰਘ ਦੀਆਂ ਆਦਤਾਂ ਬਦਲਣ ਵਾਲੀਆਂ ਨਹੀਂ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਮਜ਼ਾਕ ਕੀਤਾ ਹੈ। ਕੈਪਟਨ ਨੇ ਜੋ ਵਾਅਦੇ ਵੋਟਾਂ ਤੋਂ ਪਹਿਲਾਂ ਕੀਤੇ ਸਨ ਉਹਨਾਂ ਵਿੱਚੋਂ ਹਾਲੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕੇ ਕੈਪਟਨ ਅਮਰਿੰਦਰ ਸਿੰਘ ਤਾਂ ਆਪਣੀ ਘਰਵਾਲੀ ਦੀ ਨੀ ਸੁਣਦੇ, ਇਹਨਾਂ ਨੇ ਪੰਜਾਬ ਦੇ ਲੋਕਾਂ ਦੀ ਕਿਉਂ ਸੁਣਨੀ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਆਪਣੀ ਘਰਵਾਲੀ ਦਾ ਫੋਨ ਨਹੀਂ ਚੁੱਕਦੇ, ਉਹ ਪੰਜਾਬ ਦੇ ਲੋਕਾਂ ਨੂੰ ਕੀ ਫੋਨ ਵੰਡਣਗੇ।

ਜ਼ਰੂਰ ਪੜ੍ਹੋ: ਬਿਕਰਮ ਸਿੰਘ ਮਜੀਠੀਆ ਦੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ

ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੈਂ ਆਪਣੀ ਪੂਰੀ ਜ਼ਿੰਦਗੀ ਦੇ ਵਿੱਚ ਇੰਨ੍ਹਾਂ ਝੂਠਾ ਇਨਸਾਨ ਨਹੀਂ ਦੇਖਿਆ। ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਤੇ ਤਿੱਖਾ ਵਾਰ ਕਰਦਿਆਂ ਕਿਹਾ ਕਿ ਜੋ ਇਨਸਾਨ ਗੁਟਕਾ ਸਾਹਿਬ ਦੀ ਕਸਮ ਖਾ ਕੇ ਮੁੱਕਰ ਜਾਵੇ, ਉਹ ਇਨਸਾਨ ਪੰਜਾਬ ਦਾ ਕੀ ਭਲਾ ਕਰੇਗਾ। ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਕਿ ਕੈਪਟਨ ਸਰਕਾਰ ਹੁਣ ਜਲਦ ਹੀ ਡਿੱਗਣ ਵਾਲੀ ਹੈ ਕਿਉਂਕਿ ਪੰਜਾਬ ਸਰਕਾਰ ਦੇ ਹੁੰਦੇ ਹੋਏ ਵੀ ਪੰਜਾਬ ਦੇ ਵਹ ਏ.ਕੇ.74 ਅਤੇ ਹੋਰ ਵੀ ਹਥਿਆਰ ਬਰਾਮਦ ਹੋ ਰਹੇ ਹਨ।