ਦੇਸ਼

ਬੀਜੇਪੀ ਦੀ ਸਟਾਰ ਪ੍ਰਚਾਰਕ ਲਿਸਟ ਚੋਂ ਵੀ ਪਾਰਟੀ ਸੰਸਥਾਪਕ ਰਹੇ ਅਡਵਾਨੀ ਅਤੇ ਜੋਸ਼ੀ ਦੇ ਨਾਂਅ ਗਾਇਬ

ਲੋਕਸਭਾ ਚੋਣਾਂ ਦੇ ਲਈ ਬੀਜੇਪੀ ਨੇ ਜ਼ਬਰਦਸਤ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਲਈ ਭਾਜਪਾ ਦੇ ਤਮਾਮ ਵੱਡੇ ਨੇਤਾ ਵੱਖ-ਵੱਖ ਵੱਡੇ ਸ਼ਹਿਰਾਂ ‘ਚ ਪ੍ਰਚਾਰ ਕਰ ਰਹੇ ਹਨ। ਖੁਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ 28 ਮਾਰਚ ਤੋਂ ਪ੍ਰਚਾਰ ਮੈਦਾਨ ‘ਚ ਉਤਰਣ ਜਾ ਰਹੇ ਹਨ। ਇਸੇ ਦੌਰਾਨ ਭਾਜਪਾ ਨੇ ਆਪਣੇ ਪ੍ਰਚਾਰਕਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਹੈ। ਜਿਸ ‘ਚ ਮੋਦੀ-ਸ਼ਾਹ ਸਮੇਤ ਤਮਾਮ ਵੱਡੇ ਨੇਤਾਵਾਂ ਦੇ ਨਾਂਅ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡਾ ਐਲਾਨ

ਇਸ ਲਿਸਟ ‘ਚ ਹੈਰਾਨ ਕਰਨ ਵਾਲੀ ਗੱਲ ਹੈ ਕਿ ਸੂਚੀ ‘ਚ ਵੀ ਬੀਜੇਪੀ ਦੇ ਸੰਸਥਾਪਕ ਰਹੇ ਲਾਲਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਦਾ ਨਾਂਅ ਸ਼ਾਮਲ ਨਹੀ ਹੈ। ਬੀਜੇਪੀ ਨੇ ਪਹਿਲਾਂ ਅਡਵਾਨੀ ਦੀ ਥਾਂ ਗੰਗਾਨਗਰ ਤੋਂ ਅਮਿਤ ਸ਼ਾਹ ਨੂੰ ਉਮੀਦਵਾਰ ਐਲਾਨਿਆ ਅਤੇ ਹੋਣ ਖ਼ਬਰ ਹੈ ਕਿ ਕਾਨਪੁਰ ਤੋਂ ਮੁਰਲੀ ਮਨੋਹਰ ਜੋਸ਼ੀ ਦਾ ਟਿਕਟ ਵੀ ਕੱਟ ਸਕਦੀ ਹੈ।

ਜੇਕਰ ਭਾਜਪਾ ਦੀ ਸਟਾਰ ਪ੍ਰਚਾਰਕਾਂ ਦੀ ਲਿਸਟ ਦੀ ਗੱਲ ਕਰੀਏ ਤਾਂ ਇਸ ‘ਚ ਨਰੇਂਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਟਲੀ, ਸੁਸ਼ਮਾ ਸਵਰਾਜ, ਪਿਯੂਸ਼ ਗੋਇਲ, ਮਨੋਜ ਤਿਵਾਰੀ, ਦਿਨੇਸ਼ ਸ਼ਰਮਾ ਅਤੇ ਕੇਸ਼ਵ ਪ੍ਰਸਾਦ ਮੌਰਿਆ ਜਿਹੇ ਹੋਰ ਕਈ ਨੇਤਾਵਾਂ ਦੇ ਨਾਂਅ ਸ਼ਾਮਲ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago