ਕੋਵਿਡ-19 ਕਾਰਨ ਬਲੱਡ ਬੈਂਕ ਵੀ ਖਾਲੀ ਹੋ ਰਹੇ ਹਨ

Blood-banks-are-getting-out-of-stock-due-to-covid-19

ਕਰੋਨਾ ਰੋਕੂ ਟੀਕਾ ਲਵਾਉਣ ਵਾਲਾ ਕੋਈ ਵੀ ਵਿਅਕਤੀ 45 ਤੋਂ 60 ਦਿਨਾਂ ਤਕ ਖੂਨ ਦਾਨ ਨਹੀਂ ਕਰ ਸਕਦਾ, ਜਿਸ ਕਾਰਨ ਹਸਪਤਾਲਾਂ ਦੇ ਬਲੱਡ ਬੈਂਕਾਂ ਵਿੱਚ ਖੂਨ ਦੀ ਕਮੀ ਪੈਦਾ ਹੋਣ ਲੱਗੀ ਹੈ। ਇਸ ਸੰਕਟ ਕਾਰਨ ਥੈਲੇਸੀਮੀਆ, ਕੈਂਸਰ, ਡਾਇਲੇਸਿਸ, ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ।

ਆਕਸੀਜਨ ਤੇ ਬੈੱਡਾਂ ਦੀ ਕਮੀ ਮਗਰੋਂ ਹੁਣ ਬਲੱਡ ਬੈਂਕ ਵੀ ਖਾਲੀ ਹੋਣ ਲੱਗੇ ਹਨ। ਇਸ ਨਾਲ ਇਲਾਜ ਵਿੱਚ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਸਰਕਾਰ ਨੇ 18 ਤੋਂ 45 ਸਾਲ ਦੇ ਨੌਜਵਾਨਾਂ ਲਈ ਟੀਕਾਕਰਨ ਲਾਜ਼ਮੀ ਕਰ ਦਿੱਤਾ ਹੈ। ਜ਼ਿਆਦਾਤਰ ਖੂਨ ਦਾਨ ਕਰਨ ਵਾਲੇ ਵਿਅਕਤੀ ਇਸੇ ਉਮਰ ਵਰਗ ਦੇ ਹਨ। ਜਦੋਂ ਇਸ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਨ ਹੋਵੇਗਾ ਤਾਂ ਉਹ 45 ਤੋਂ 60 ਦਿਨ ਤਕ ਖੂਨ ਦਾਨ ਨਹੀਂ ਕਰ ਸਕਣਗੇ।

ਲਗਪਗ 600 ਤੋਂ 700 ਖੂਨ ਯੂਨਿਟ ਦੀ ਥਾਂ ਇਸ ਵੇਲੇ ਬਲੱਡ ਬੈਂਕਾਂ ਵਿਚ ਸਿਰਫ 200 ਯੂਨਿਟ ਖੂਨ ਉਪਲੱਬਧ ਹੈ। ਅੰਮ੍ਰਿਤਸਰ ਵਾਂਗ ਤਰਨ ਤਾਰਨ ਤੇ ਗੁਰਦਾਸਪੁਰ ਦੇ ਬਲੱਡ ਬੈਂਕਾਂ ਵਿਚ ਵੀ ਖੂਨ ਦੀ ਕਮੀ ਪੈਦਾ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ ਆਮ ਦਿਨਾਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ’ਚ 20 ਤੋਂ 22 ਖੂਨ ਦੇ ਯੂਨਿਟ ਮਰੀਜ਼ਾਂ ਲਈ ਜਾਰੀ ਕੀਤੇ ਜਾਂਦੇ ਸਨ ਪਰ ਹੁਣ ਖੂਨ ਦੀ ਕਮੀ ਕਾਰਨ ਦਸ ਤੋਂ 12 ਯੂਨਿਟ ਹੀ ਜਾਰੀ ਕੀਤੇ ਜਾ ਰਹੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ