ਦੇਸ਼

ਅੱਜ ਪੇਸ਼ ਕੀਤਾ ਜਾਏਗਾ ਮੋਦੀ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ , ਵਿਸ਼ੇਸ਼ ਪੈਕੇਜ ਦਾ ਹੋਏਗਾ ਐਲਾਨ

ਅੱਜ ਮੋਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਏਗਾ। ਅਰੁਣ ਜੇਟਲੀ ਦੀ ਗ਼ੈਰ-ਹਾਜ਼ਰੀ ਵਿੱਚ ਕੇਂਦਰੀ ਮੰਤਰੀ ਪੀਊਸ਼ ਗੋਇਲ ਬਤੌਰ ਵਿੱਤ ਮੰਤਰੀ ਅੱਜ 11 ਵਜੇ ਬਜਟ ਪੇਸ਼ ਕਰਨਗੇ। ਉਹ ਮੰਤਰਾਲੇ ਵਿੱਚ ਪਹੁੰਚ ਚੁੱਕੇ ਹਨ। ਲੋਕ ਸਭਾ ਚੋਣਾਂ ਦੀ ਵਜ੍ਹਾ ਕਰਕੇ ਇਸ ਵਾਲ ਅੰਤਰਿਮ ਬਜਟ (ਵੋਟ ਆਨ ਅਕਾਊਂਟ) ਪੇਸ਼ ਕੀਤਾ ਜਾਏਗਾ। ਸਰਕਾਰ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਸਮੇਤ ਹੋਰ ਕਈ ਲੋਕ ਲੁਭਾਵਣੇ ਐਲਾਨ ਕਰ ਸਕਦੀ ਹੈ।

ਬਜਟ ਵਿੱਚ ਨਵੇਂ ਵਿੱਤੀ ਸਾਲ ਦੇ ਸ਼ੁਰੂਆਤ ਚਾਰ ਮਹੀਨਿਆਂ ਦੇ ਖ਼ਰਚ ਲਈ ਸੰਸਦ ਦੀ ਮਨਜ਼ੂਰੀ ਮੰਗੀ ਜਾਏਗੀ। 1948 ਤੋਂ ਚੁਣਾਵੀ ਸਾਲ ਵਿੱਚ ਅੰਤਰਿਮ ਬਜਟ ਦੀ ਪਰੰਪਰਾ ਜਾਰੀ ਹੈ। ਲੋਕ ਸਭਾ ਚੋਣਾਂ ਦੇ ਬਾਅਦ ਜੁਲਾਈ ਵਿੱਚ ਨਵੀਂ ਸਰਕਾਰ ਪੂਰਨ ਬਜਟ ਪੇਸ਼ ਕਰੇਗੀ। ਆਰਥਕ ਸਰਵੇਖਣ ਵੀ ਜੁਲਾਈ ਵਿੱਚ ਹੀ ਪੇਸ਼ ਕੀਤਾ ਜਾਏਗਾ।

ਹੁਣ ਤਕ ਅੰਤਰਿਮ ਬਜਟ ਦੀ ਪਰੰਪਰਾ ਰਹੀ ਹੈ ਕਿ ਇਨਕਮ ਟੈਕਸ ਦੀਆਂ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਂਦਾ, ਪਰ ਮੋਦੀ ਸਰਕਾਰ ਇਸ ਪਰੰਪਰਾ ਨੂੰ ਬਦਲ ਸਕਦੀ ਹੈ। ਇਸ ਗੱਲ ਦੇ ਆਸਾਰ ਹਨ ਕਿ ਆਮਦਨ ਕਰ ਦੀ ਛੋਟ ਦੀ ਹੱਦ ਵਧਾਈ ਜਾ ਸਕਦੀ ਹੈ। ਇਸ ਦੀ ਮੌਜੂਦਾ ਹੱਦ 2.5 ਲੱਖ ਤੋਂ ਤੋਂ ਵਧਾ ਕੇ 3 ਲੱਖ ਰੁਪਏ ਕੀਤੀ ਜਾ ਸਕਦੀ ਹੈ। ਮਹਿਲਾਵਾਂ ਲਈ ਇਹ ਹੱਦ 3.25 ਲੱਖ ਰੁਪਏ ਹੋ ਸਕਦੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago