ਗਾਜ਼ੀਪੁਰ ਸਰਹੱਦ ‘ਤੇ ਬੁਲਡੋਜ਼ਰਾਂ ਨਾਲ ਹਟਾਏ ਗਏ ਬੈਰੀਕੇਡ, ਆਮ ਲੋਕਾਂ ਨੂੰ ਰਾਹਤ

Bulldozers remove barricades at Ghazipur border

ਦਿੱਲੀ ਪੁਲਿਸ ਬੁਲਡੋਜ਼ਰ ਨਾਲ ਪੱਕੇ ਬੈਰੀਕੇਡ ਹਟਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਜਾਣ ਵਾਲੀ 1 ਸੜਕ ਸਵੇਰੇ ਖੁੱਲ੍ਹ ਜਾਵੇਗੀ।

ਕਿਸਾਨ ਅੰਦੋਲਨ ਦੌਰਾਨ ਰਾਸ਼ਟਰੀ ਰਾਜਧਾਨੀ ਦਿੱਲੀ ਨਾਲ ਲੱਗਦੀ ਗਾਜ਼ੀਪੁਰ ਸਰਹੱਦ ‘ਤੇ ਹੁਣ ਬੈਰੀਕੇਡ ਖੋਲ੍ਹਿਆ ਜਾ ਰਿਹਾ ਹੈ। ਦੱਸ ਦਈਏ ਕਿ ਦਿੱਲੀ ਪੁਲਿਸ ਵਲੋਂ ਬੰਦ ਕੀਤੀ ਗਈ ਇੱਕ ਸੜਕ ਨੂੰ ਖੋਲ੍ਹਿਆ ਜਾ ਰਿਹਾ ਹੈ। ਦਿੱਲੀ ਪੁਲਿਸ ਬੁਲਡੋਜ਼ਰ ਨਾਲ ਪੱਕੇ ਬੈਰੀਕੇਡਾਂ ਨੂੰ ਹਟਾ ਰਹੀ ਹੈ ਜੋ ਪੁਲਿਸ ਨੇ ਲਗਾਏ ਸੀ।

ਭਾਰਤੀ ਕਿਸਾਨ ਯੂਨੀਅਨ ਦੇ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਨੇ ਦੱਸਿਆ ਕਿ ਦਿੱਲੀ ਪੁਲਿਸ ਤੋਂ ਗਾਜ਼ੀਆਬਾਦ ਜਾਣ ਵਾਲੀ ਸੜਕ ਦੀਆਂ ਤਿੰਨ ਮਾਰਗਾਂ ਨੂੰ ਦਿੱਲੀ ਪੁਲਿਸ ਨੇ ਖੋਲ੍ਹਿਆ ਹੈ।

ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨ ਮਹਾਂਪੰਚਾਇਤਾਂ ਵੀ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿਚ ਕਈ ਥਾਂਵਾਂ ‘ਤੇ ਰਾਸ਼ਟਰੀ ਰਾਜਮਾਰਗਾਂ ਅਤੇ ਹੋਰ ਵੱਡੀਆਂ ਸੜਕਾਂ ‘ਤੇ ਜਾਮ ਲਗਾਇਆ।

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਲਈ ਸਹਿਮਤ ਨਹੀਂ ਹੁੰਦੀ ਅਸੀਂ ਵਾਪਸ ਨਹੀਂ ਜਾ ਰਹੇ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਸਰਕਾਰ ਸਾਡੇ ਅੰਦੋਲਨ ਨੂੰ ਖ਼ਤਮ ਕਰਨ ਦੀ ਸਾਜਿਸ਼ ਰਚ ਰਹੀ ਹੈ, ਪਰ ਸਾਡਾ ਸੰਘਰਸ਼ ਜਾਰੀ ਰਹੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ