ਦੇਸ਼

ਚੋਣ ਕਮਿਸ਼ਨ ਵਲੋਂ ਪਾਰਟੀ ਤੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਦੇ ਨਿਯਮਾਂ ਵਿੱਚ ਕੀਤੀ ਗਈ ਸਖ਼ਤਾਈ

ਬੀਤੇ ਦਿਨ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਐਲਾਨ ਹੁੰਦਿਆਂ ਹੀ ਦੇਸ਼ ਅੰਦਰ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਜਾਬਤਾ ਲੱਗਣ ਬਾਅਦ ਸਾਰੇ ਸਿਆਸੀ ਦਲ ਬਿਨਾ ਮਨਜ਼ੂਰੀ ਹੋਰਡਿੰਗ ਤੇ ਬੈਨਰ ਨਹੀਂ ਲਾ ਸਕਣਗੇ ਤੇ ਨਾ ਹੀ ਕੋਈ ਪ੍ਰੋਗਰਾਮ ਕਰ ਸਕਣਗੇ। ਦਰਅਸਲ ਚੋਣ ਜਾਬਤਾ ਲੱਗਣ ਬਾਅਦ ਚੋਣ ਪ੍ਰਚਾਰ ਸਬੰਧੀ ਕੁਝ ਨਿਯਮ ਲਾਗੂ ਹੋ ਜਾਂਦੇ ਹਨ। ਜਾਣੋ ਚੋਣ ਜਾਬਤਾ ਲੱਗਣ ਬਾਅਦ ਪਾਰਟੀ ਤੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਦੇ ਨਿਯਮ

ਹਰ ਪਾਰਟੀ ’ਤੇ ਲਾਗੂ ਹੋਣ ਵਾਲੇ ਆਮ ਨਿਯਮ:

  • ਕੋਈ ਵੀ ਪਾਰਟੀ ਬਿਨਾ ਚੋਣ ਕਮਿਸ਼ਨ ਦੀ ਆਗਿਆ ਦੇ ਕਿਤੇ ਵੀ ਹੋਰਡਿੰਗ, ਪੋਸਟਰ ਜਾਂ ਬੈਨਰ ਨਹੀਂ ਲਾ ਸਕਦੀ।

 

  • ਚੋਣ ਪ੍ਰਚਾਰ ਲਈ ਮੰਚ ਵਜੋਂ ਧਾਰਮਕ ਸਥਾਨਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ।

 

  • ਪ੍ਰਸ਼ਾਸਨ ਤੋਂ ਚੋਣ ਰੈਲੀ ਜਾਂ ਸਭਾ ਦੇ ਸਥਾਨ ਤੇ ਸਮੇਂ ਦੀ ਮਨਜ਼ੂਰੀ ਲੈਣੀ ਹੁੰਦੀ ਹੈ।

 

  • ਪੁਲਿਸ ਅਧਿਕਾਰੀਆਂ ਨੂੰ ਵੀ ਚੋਣ ਸਭਾ ਦੀ ਜਾਣਕਾਰੀ ਦੇਣੀ ਹੁੰਦੀ ਹੈ।

 

  • ਸਿਰਫ ਉਨ੍ਹਾਂ ਵਾਹਨਾਂ ’ਤੇ ਹੀ ਝੰਡਾ ਲਾਇਆ ਜਾ ਸਕਦਾ ਹੈ ਜਿਸ ’ਤੇ ਉਸ ਪਾਰਟੀ ਜਾਂ ਉਸ ਦੇ ਉਮੀਦਵਾਰ ਦਾ ਅਧਿਕਾਰ ਹੋਏਗਾ।

 

ਸੱਤਾਧਾਰੀ ਪਾਰਟੀ ਲਈ ਵੱਖਰੇ ਨਿਯਮ

  • ਸਭਾ ਵਾਲੀ ਥਾਂ ਲਾਊਡ ਸਪੀਕਰ ਦੇ ਉਪਯੋਗ ਲਈ ਵੀ ਪਹਿਲਾਂ ਮਨਜ਼ੂਰੀ ਲੈਣੀ ਪਏਗੀ।

 

  • ਸੱਤਾਧਾਰੀ ਪਾਰਟੀ ਕਿਸੇ ਵੀ ਸਰਕਾਰੀ ਯੋਜਨਾ ਦਾ ਪ੍ਰਚਾਰ ਸਰਕਾਰੀ ਖ਼ਜ਼ਾਨੇ ਵਿੱਚੋਂ ਨਹੀਂ ਕਰ ਸਕਦੀ।

 

  • ਪਾਰਟੀ ਦੇ ਹਿੱਤਾਂ ਨੂੰ ਬੜ੍ਹਾਵਾ ਦੇਣ ਲਈ ਸਰਕਾਰੀ ਜਹਾਜ਼ ਤੇ ਗੱਡੀਆਂ ਦਾ ਇਸਤੇਮਾਲ ਨਹੀਂ ਕੀਤਾ ਜਾ ਸਕਦਾ।

 

  • ਹੈਲੀਪੈਡ ਦੇ ਇਸਤੇਮਾਲ ’ਤੇ ਸਿਰਫ ਸੱਤਾਧਾਰੀ ਪਾਰਟੀ ਦਾ ਹੱਕ ਨਹੀਂ ਹੋਏਗਾ।

 

  • ਕੋਈ ਵੀ ਸਰਕਾਰੀ ਮੰਤਰੀ ਸ਼ਾਸਕੀ ਦੌਰੇ ਦੌਰਾਨ ਚੋਣ ਪ੍ਰਚਾਰ ਨਹੀਂ ਕਰੇਗਾ

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago