ਪੱਟੀ ਦੇ 2-ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ

Candidate-dharminder-singh-from-ward-no-2-of-patti

14 ਫਰਵਰੀ ਨੂੰ ਹੋਈਆਂ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।

ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਸਿਆਸੀ ਪਾਰਟੀਆਂ 2022 ਦੇ ਸੈਮੀਫਾਈਨਲ ਵਜੋਂ ਵੇਖ ਰਹੀਆਂ ਹਨ। ਇਸ ਲਈ ਇਨ੍ਹਾਂ ਚੋਣਾਂ ਦੇ ਨਤੀਜੇ ਪੰਜਾਬ ਦਾ ਸਿਆਸੀ ਦ੍ਰਿਸ਼ ਤੈਅ ਕਰਨਗੇ।

ਪੱਟੀ ਦੇ 2 ਨੰਬਰ ਵਾਰਡ ਤੋਂ ਅਕਾਲੀ ਉਮੀਦਵਾਰ ਧਰਮਿੰਦਰ ਸਿੰਘ 60 ਵੋਟਾਂ ਨਾਲ ਜੇਤੂ ਰਹੇ ਹਨ। ਇਸ ਦੇ ਇਲਾਵਾ 9 -4 ਨੰਬਰ ‘ਤੇ ਕਾਂਗਰਸ ਜੇਤੂ ਅਤੇ 3,6,7 ‘ਤੇ ਆਮ ਆਦਮੀ ਪਾਰਟੀ ਜੇਤੂ ਹੈ। ਇਨ੍ਹਾਂ ਚੋਣ ਨਤੀਜਿਆਂ ਨੂੰ ਲੈ ਕੇ ਪੁਲਿਸ ਵੱਲੋਂ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਹਨਾਂ ਦੋਵਾਂ ਬੂਥਾਂ ‘ਤੇ ਅੱਜ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਦਾ ਕਾਰਜ ਹੁਣ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗਾ।

ਇਸੇ ਤਰ੍ਹਾਂ 2832 ਆਜ਼ਾਦ ਉਮੀਦਵਾਰ ਵੀ ਆਪਣੀ ਕਿਸਮਤ ਅਜ਼ਮਾ ਰਹੇ ਹਨ।ਇਨ੍ਹਾਂ ਚੋਣਾਂ ‘ਚ ਕੁੱਲ 9,222 ਉਮੀਦਵਾਰ ਚੋਣ ਮੈਦਾਨ ‘ਚ ਨਿੱਤਰੇ ਸਨ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ