Captain Amarinder Singh News: ਕੇਜਰੀਵਾਲ ਨੂੰ ਕੈਪਟਨ ਨੇ ਦਿੱਤਾ ਠੋਕਵਾਂ ਜੁਆਬ, ਮੇਰੇ ਪੰਜਾਬ ਤੋਂ ਦੂਰ ਰਹੇ

captain-amarinder-singh-vs-kejriwal
Captain Amarinder Singh News: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਪਿੰਡਾਂ ‘ਚ ਕੋਵਿਡ ਸੰਕਟ ਦੇ ਨਾਂ ‘ਤੇ ਲੋਕਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਇਥੇ ਦੱਸ ਦਈਏ ਕਿ ਵੱਡੀ ਗਿਣਤੀ ‘ਚ ਝੂਠੀਆਂ ਖ਼ਬਰਾਂ ਅਤੇ ਭੜਕਾਊ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚੋਂ ਇਕ ਵਿਦੇਸ਼ਾਂ ਤੋਂ ਸੰਭਾਵੀ ਤੌਰ ‘ਤੇ ਪਾਕਿਸਤਾਨ ਤੋਂ ਉਪਜਿਆ ਹੈ ਅਤੇ ਜਿਨ੍ਹਾਂ ਦਾ ਪ੍ਰਚਾਰ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੇ ਇਕ ਸਰਗਰਮ ਵਰਕਰ ਵੱਲੋਂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab Weather Updates: ਪੰਜਾਬ, ਹਰਿਆਣਾ ਅਤੇ ਦਿੱਲੀ ਨੂੰ ਲੈ ਕੇ ਮੌਸਮ ਵਿਭਾਗ ਨੇ ਜਾਰੀ ਕੀਤਾ ਭਾਰੀ ਬਾਰਿਸ਼ ਦਾ ਅਲਰਟ

ਆਮ ਆਦਮੀ ਪਾਰਟੀ ਦੇ ਵਰਕਰ ਅਮਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਸ ਨੇ ਉਸ ਨੂੰ ਇਕ ਲਾਸ਼ ਸਬੰਧੀ ਪੋਸਟ ਨੂੰ ਚਾਰੇ ਪਾਸੇ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਕਿ ਮ੍ਰਿਤਕ ਕੋਰੋਨਾ ਮਰੀਜ਼ਾਂ ਦੇ ਅੰਗ ਪੰਜਾਬ ਸਿਹਤ ਮਹਿਕਮੇ ਵੱਲੋਂ ਕੱਢੇ ਜਾ ਰਹੇ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਆਪ’ ਵਰਕਰ ਵੱਲੋਂ ਪ੍ਰਚਾਰਿਤ ਕੀਤੀ ਜਾ ਰਹੀ ਵੀਡੀਓ/ਪੋਸਟ ‘ਚ ਲੋਕਾਂ ਨੂੰ ਸਿਹਤ ਅਥਾਰਿਟੀਆਂ ਨਾਲ ਸਹਿਯੋਗ ਨਾ ਕਰਨ ਲਈ ਭੜਕਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਵੱਡਾ ਖ਼ਤਰਾ ਦਰਪੇਸ਼ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਨਾਲ ਇਕ ਭਾਈਚਾਰੇ ਦੇ ਲੋਕਾਂ ਨੂੰ ਜ਼ਰੂਰੀ ਸਿਹਤ ਸੁਵਿਧਾਵਾਂ ਲੈਣ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ, ਜੋ ਸੁਵਿਧਾਵਾਂ ਕੋਵਿਡ ਨਾਲ ਪੀੜਤ ਸਾਰੇ ਨਾਗਰਿਕਾਂ ਨੂੰ ਮੁਹੱਈਆ ਕਰਵਾਏ ਜਾਣ ਦੀ ਲੋੜ ਹੈ। ਇਹ ਸਾਫ਼ ਤੌਰ ‘ਤੇ ਸੂਬੇ ਦੇ ਲੋਕਾਂ ਜੋ ਕਿ ਪਹਿਲਾਂ ਤੋਂ ਹੀ ਇਸ ਲਾਗ ਦੀ ਬੀਮਾਰੀ ਨਾਲ ਜੂਝ ਰਹੇ ਹਨ, ਖ਼ਿਲਾਫ਼ ਇਕ ਮਾਰੂ ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ