ਬਿਜਲੀ ਦੀ ਵਧੀ ਹੋਈ ਕੀਮਤ ਨੂੰ ਲੈ ਕੇ ਬੁਰੇ ਫਸੇ ਕੈਪਟਨ

captain badly trapped dur to incresed electricity bills

ਪੰਜਾਬ ਵਿੱਚ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸਿਆਸਤਦਾਨਾਂ ਵਿਰੁੱਧ ਸਵਾਲ ਉਠਾਏ ਜਾਂਦੇ ਹਨ। ਜਿਸ ਵਿੱਚ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਦਾ ਮੁੱਦਾ ਵੀ ਸ਼ਾਮਿਲ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਸੂਤੇ ਫਸਦੇ ਦਿਖਾਈ ਦੇ ਰਹੇ ਹਨ। ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬਿਜਲੀ ਦੀਆਂ ਵਧਦੀਆਂ ਦਰਾਂ ਨੂੰ ਦੇਖ ਕੇ ਸਵਾਲ ਕੀਤਾ ਹੈ ਕਿ ਜੇਕਰ ਦਿੱਲੀ ਵਿੱਚ ਬਿਜਲੀ ਸਸਤੀ ਮਿਲ ਸਕਦੀ ਹੈ ਤਾਂ ਫਿਰ ਪੰਜਾਬ ਵਿੱਚ ਬਿਜਲੀ ਮਹਿੰਗੀ ਕਿਉਂ ਮਿਲ ਰਹੀ ਹੈ ?

ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਪੰਜਾਬ ਵਿੱਚ ਬਿਜਲੀ ਦੀ ਲੁੱਟ ਕਦੋਂ ਬੰਦ ਹੋਵੇਗੀ ? ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਲਗਭਗ 100 ਫ਼ੀਸਦੀ ਨਿੱਜੀ ਕੰਪਨੀਆਂ ਦੇ ਨਿਰਭਰ ਹੋ ਕੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਬਾਰੇ ਸੋਚ ਰਹੀ ਹੈ। ਪਰ ਪੰਜਾਬ ਕੋਲ ਆਪਣੇ ਥਰਮਲ ਪਲਾਂਟ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਲੋਕਾਂ ਨੂੰ ਸਭ ਤੋਂ ਜਿਆਦਾ ਮਹਿੰਗੀ ਬਿਜਲੀ ਦਿੱਤੀ ਜਾਂਦੀ ਹੈ ਕਿਉਂ ?

ਇਹ ਵੀ ਪੜ੍ਹੋ: ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦਾ ਅਲਰਟ

ਮੀਤ ਹੇਅਰ ਦਾ ਕਹਿਣਾ ਹੈ ਕਿ ਇਹ ਬਾਦਲਾਂ ਦੇ ਸਮੇਂ ਤੋਂ ਚੱਲ ਰਿਹਾ ‘ਬਿਜਲੀ ਮਾਫੀਆ’ ਹੈ। ਉਹਨਾਂ ਦਾ ਕਹਿਣਾ ਹੈ ਕਿ ਇਸ ਦਾ ਮੁੱਖ ਕਾਰਨ ਪੰਜਾਬ ਦੇ ਸਰਕਾਰੀ ਥਰਮਲ ਪਲਾਂਟਾਂ ਦੀ ਬਲੀ ਦੇ ਕੇ ਬਿਜਲੀ ਲੈਣ ਲਈ ਪ੍ਰਾਈਵੇਟ ਕੰਪਨੀਆਂ ਨਾਲ ਕੀਤਾ ਹੋਇਆ ਸਮਝੌਤਾ ਹੈ। ਮੀਤ ਹੇਅਰ ਦਾ ਕਹਿਣਾ ਹੈ ਕਿ ਇਸ ਦਾ ਸਾਰਾ ਸਿਹਰਾ ਬਾਦਲ ਪਰਿਵਾਰ ਨੂੰ ਜਾਂਦਾ ਹੈ।