ਦੇਸ਼

ਸੀਬੀਆਈ ਅਦਾਲਤ ਨੇ ਮੰਨੀ ਸਰਕਾਰ ਦੀ ਅਪੀਲ , ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸਜ਼ਾ ਸੁਣਾਈ ਜਾਵੇਗੀ

ਸਿਰਸਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿੱਚ ਦੋਸ਼ੀ ਪਾਏ ਗਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ। ਭਲਕੇ ਯਾਨੀ ਕਿ 17 ਜਨਵਰੀ ਨੂੰ ਚਾਰੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ।

ਸਬੰਧਤ ਖਬਰ : ਸਾਧਵੀਆਂ ਵੱਲੋਂ ਬਲਾਤਕਾਰੀ ਬਾਬੇ ਖਿਲਾਫ ਲਿਖੀ ਚਿੱਠੀ ਅਖ਼ਬਾਰ ‘ਚ ਛਾਪੀ , ਮਗਰੋਂ ਪੱਤਰਕਾਰ ਦਾ ਹੋ ਗਿਆ ਸੀ ਕਤਲ

ਪੱਤਰਕਾਰ ਛੱਤਰਪਤੀ ਦਾ ਕਤਲ ਕਰਨ ਵਾਲੇ ਚਾਰ ਦੋਸ਼ੀਆਂ ਵਿੱਚੋਂ ਰਾਮ ਰਹੀਮ ਰੋਹਤਕ ਅਤੇ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਤੇ ਨਿਰਮਲ ਸਿੰਘ ਅੰਬਾਲਾ ਦੀ ਜੇਲ੍ਹ ਵਿੱਚ ਬੰਦ ਹਨ। ਉਂਝ ਸਜ਼ਾ ਸੁਣਨ ਸਮੇਂ ਦੋਸ਼ੀਆਂ ਨੂੰ ਜੱਜ ਸਾਹਮਣੇ ਪੇਸ਼ ਕੀਤਾ ਜਾਣਾ ਲਾਜ਼ਮੀ ਹੈ ਅਤੇ ਹੁਣ ਇਹ ਕੰਮ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਰਾਮ ਰਹੀਮ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ , 17 ਜਨਵਰੀ ਨੂੰ ਸਜ਼ਾ ਦਾ ਐਲਾਨ

ਅਦਾਲਤ ਦੇ ਇਸ ਫੈਸਲੇ ਮਗਰੋਂ ਹਰਿਆਣਾ ਸਰਕਾਰ ਨੂੰ ਸੁਖ ਦਾ ਸਾਹ ਆਇਆ ਹੈ। ਦਰਅਸਲ, 25 ਅਗਸਤ 2017 ਨੂੰ ਜਦ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਤਾਂ ਪੰਚਕੂਲਾ ਵਿੱਚ ਮੌਜੂਦ ਉਸ ਦੇ ਪ੍ਰੇਮੀਆਂ ਨੇ ਹਿੰਸਾ ਕੀਤੀ ਸੀ। ਇਸ ਵਾਰ ਲੋਕ ਸਭਾ ਚੋਣਾਂ ਸਿਰ ‘ਤੇ ਹੋਣ ਕਾਰਨ ਹਰਿਆਣਾ ਸਰਕਾਰ ਬਿਲਕੁਲ ਵੀ ਜ਼ੋਖ਼ਮ ਨਹੀਂ ਸੀ ਉਠਾਉਣਾ ਚਾਹੁੰਦੀ।

ਵੈਸੇ ਵੀ ਸਾਰੇ ਦੋਸ਼ੀਆਂ ਨੂੰ ਇਕੱਠਾ ਕਰਨ ਵਿੱਚ ਸਰਕਾਰ ਨੂੰ ਕਾਫੀ ਸਾਧਨ ਖ਼ਰਚ ਕਰਨੇ ਪੈਣਗੇ ਅਤੇ ਜੇਕਰ ਡੇਰਾ ਮੁਖੀ ਨੂੰ ਜੇਲ੍ਹ ਤੋਂ ਬਾਹਰ ਲਿਆਉਣਾ ਖ਼ਤਰੇ ਤੋਂ ਖਾਲੀ ਨਹੀਂ। ਪਰ ਹੁਣ ਅਦਾਲਤ ਨੇ ਸਰਕਾਰ ਦੇ ਤੌਖ਼ਲੇ ਦੂਰ ਕਰ ਦਿੱਤੇ ਹਨ ਅਤੇ ਰਾਮ ਰਹੀਮ ਸਮੇਤ ਚਾਰੇ ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago