CBSE Exams: CBSE ਦੀ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟ ਸੀਟ ਜਾਰੀ

cbse-board-exam-datesheet

ਸੀ. ਬੀ. ਐੱਸ. ਈ. ਬੋਰਡ 10ਵੀਂ ਅਤੇ 12ਵੀਂ ਪ੍ਰੀਖਿਆ ਦੀ ਡੇਟ ਸ਼ੀਟ ਦੀ ਉਡੀਕ ਕਰ ਰਹੇ ਵਿਦਿਆਰਥੀਆਂ ਦੀ ਉਡੀਕ ਹੁਣ ਖਤਮ ਹੋ ਗਈ ਹੈ। ਮਨੁੱਖੀ ਵਸੀਲੇ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ 10 ਅਤੇ 12ਵੀਂ ਬੋਰਡ ਦੀਆਂ ਬਚੀਆਂ ਹੋਈਆਂ ਬਾਕੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 10 ਅਤੇ 12ਵੀਂ ਬੋਰਡ ਦੀ ਬਚੀਆਂ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਦਰਮਿਆਨ ਆਯੋਜਿਤ ਕੀਤੀਆਂ ਜਾਣਗੀਆਂ।

cbse-board-exam-datesheet

ਰਮੇਸ਼ ਪੋਖਰਿਆਲ ਨਿਸ਼ੰਕ ਨੇ 12 ਵੀਂ ਡੇਟਸ਼ੀਟ ਜਾਰੀ ਕਰਦੇ ਹੋਏ ਕਿਹਾ ਕਿ ਤੁਹਾਡੇ ਸਾਰਿਆਂ ਲਈ ਸੀ. ਬੀ. ਐੱਸ. ਈ. ਦਜੀ 12ਵੀਂ ਦੀ ਬਚੀਆਂ ਹੋਈਆਂ ਪ੍ਰੀਖਿਆਵਾਂ ਦੀ ਡੇਟ ਸ਼ੀਟ ਸਾਂਝੀ ਕਰ ਰਿਹਾ ਹਾਂ। ਮੈਂ ਤੁਹਾਨੂੰ ਸਾਰਿਆਂ ਨੂੰ ਆਗਾਮੀ ਪ੍ਰੀਖਿਆ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੰਦਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਇਕ ਹੋਰ ਟਵੀਟ ਕਰਦੇ ਹੋਏ ਕਿਹਾ ਕਿ ਸੀ. ਬੀ. ਐੱਸ. ਈ. 10ਵੀਂ ਦੀ ਬਚੀਆਂ ਹੋਈਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਸਾਂਝੀ ਕਰ ਰਿਹਾ ਹਾਂ। ਇਹ ਪ੍ਰੀਖਿਆਵਾਂ ਸਿਰਫ ਉੱਤਰੀ-ਪੂਰਬੀ ਦਿੱਲੀ ਦੇ ਵਿਦਿਆਰਥੀਆਂ ਲਈ ਹੋਣਗੀਆਂ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ