ਕੇਂਦਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟਿਆ, ‘ਆਪ’ ਨੇ ਮੋਦੀ ਸਰਕਾਰ ਨੂੰ ਘੇਰਿਆ

Center looted people by raising petrol and diesel prices

 ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੋਰੋਨਾ ਦੌਰ ’ਚ ਹਰ ਰੋਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਸਖਤ ਅਲੋਚਨਾ ਕੀਤੀ ਹੈ।

ਮਹਿੰਗਾਈ ਨਾਲ ਜੂਝ ਲੋਕਾਂ ‘ਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਹੋਰ ਬੋਝ ਪਾ ਕੇ ਸਿੱਧ ਕਰ ਦਿੱਤਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲੋਕ ਵਿਰੋਧੀ ਅਤੇ ਕਾਰਪੋਰਟਰਾਂ ਦੀ ਹਿਤੈਸੀ ਹੈ।

ਬਲਜਿੰਦਰ ਕੌਰ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ’ਤੇ ਵੀ ਪੈ ਰਿਹਾ ਹੈ। ਦਾਲਾਂ ਤੋਂ ਲੈ ਕੇ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ਵੀ ਵੱਧ ਗਈਆਂ ਹਨ। ਜਿਸ ਦਾ ਅਸਰ ਮੱਧਮ ਵਰਗ ’ਤੇ ਬਹੁਤ ਬੁਰਾ ਪੈ ਰਿਹਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ