ਆਕਸੀਜਨ ਸਪਲਾਈ ਬਾਰੇ ਕੇਂਦਰ ਦਾ ਵੱਡਾ ਫੈਸਲਾ, ਆਕਸੀਜਨ ਦੀ ਵਰਤੋਂ ਹੁਣ ਕੇਵਲ ਡਾਕਟਰੀ ਉਦੇਸ਼ਾਂ ਲਈ ਕੀਤੀ ਜਾਵੇਗੀ

Centre’s major decision on oxygen supply

ਆਕਸੀਜਨ ਨੂੰ ਲੈ ਕੇ ਦੇਸ਼ ਵਿਆਪੀ ਘਾਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਆਕਸੀਜਨ ਦੀ ਸਪਲਾਈ ‘ਤੇ ਵੱਡਾ ਫੇਰਬਦਲ ਕੀਤਾ ਹੈ। ਜਿਸ ਦੇ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਆਕਸੀਜਨ ਦੀ ਸਪਲਾਈ ਹੁਣ ਕਿਸੇ ਗੈਰ ਮੈਡੀਕਲ ਕੰਮ ਲਈ ਨਹੀਂ ਵਰਤੀ ਜਾਏਗੀ ਅਤੇ ਇਸਦੀ ਵਰਤੋਂ ਸਿਰਫ ਡਾਕਟਰੀ ਕੰਮਾਂ ਵਿੱਚ ਕੀਤੀ ਜਾਏਗੀ।

ਦੇਸ਼ ਵਿੱਚ ਕਰੋਨਾ ਦੇ ਮਾਮਲੇ ਨਿਰੰਤਰ ਵੱਧ ਰਹੇ ਹਨ। ਇਸ ਦੇ ਨਾਲ ਹੀ ਇਸ ਮਹਾਂਮਾਰੀ ਦਾ ਨਵਾਂ ਟ੍ਰੇਂਡ ਪਹਿਲਾਂ ਦੇ ਟ੍ਰੇਂਡ ਦੇ ਮੁਕਾਬਲੇ ਸਾਹਮਣੇ ਆਇਆ ਹੈ, ਜਿਸ ਦੇ ਅਨੁਸਾਰ ਕੋਰੋਨਾ ਤੋਂ ਪੀੜਤ ਲੋਕ ਵਧੇਰੇ ਸਾਹ ਲੈਣ ‘ਚ ਤਕਲੀਫ ਮਹਿਸੂਸ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਵਧੇਰੇ ਆਕਸੀਜਨ ਦੀ ਜ਼ਰੂਰਤ ਹੈ। ਇਸ ਬਾਰੇ ਬਹੁਤ ਹੀ ਅਜੀਬ ਸਥਿਤੀ ਪੈਦਾ ਹੋ ਗਈ ਹੈ, ਇਕ ਪਾਸੇ ਹਸਪਤਾਲਾਂ ‘ਚ ਬੈੱਡ ਉਪਲਬਧ ਨਹੀਂ ਹਨ ਅਤੇ ਦੂਜੇ ਪਾਸੇ ਹਸਪਤਾਲਾਂ ‘ਚ ਆਕਸੀਜਨ ਦੀ ਸਪਲਾਈ ਵੀ ਪੂਰੀ ਤਰ੍ਹਾਂ ਨਹੀਂ ਹੋ ਰਹੀ, ਜਿਸ ਕਾਰਨ ਬਹੁਤ ਸਾਰੇ ਮਰੀਜ਼ਾਂ ਦੀ ਜਾਨ ਚਲੀ ਗਈ ਹੈ।
ਕੇਂਦਰੀ ਗ੍ਰਹਿ ਸਕੱਤਰ ਦੁਆਰਾ ਜਾਰੀ ਕੀਤੇ ਗਏ ਆਦੇਸ਼ਾਂ ‘ਚ ਇਹ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਆਕਸੀਜਨ ਹੁਣ ਕਿਸੇ ਗੈਰ-ਡਾਕਟਰੀ ਕੰਮ ‘ਚ ਨਹੀਂ ਵਰਤੀ ਜਾਏਗੀ। ਇਸ ਦੇ ਨਾਲ, ਇਹ ਵੀ ਕਿਹਾ ਗਿਆ ਹੈ ਕਿ ਸਾਰੀਆਂ ਇਕਾਈਆਂ ਜੋ ਆਕਸੀਜਨ ਬਣਾਉਂਦੀਆਂ ਹਨ ਉਨ੍ਹਾਂ ਨੂੰ ਆਪਣੀ ਸਮਰੱਥਾ ਅਨੁਸਾਰ ਵੱਧ ਤੋਂ ਵੱਧ ਤਰਲ ਆਕਸੀਜਨ ਬਣਾਉਣਾ ਚਾਹੀਦਾ ਹੈ ਅਤੇ ਡਾਕਟਰੀ ਉਦੇਸ਼ਾਂ ਲਈ ਸਰਕਾਰ ਨੂੰ ਦੇਣਾ ਚਾਹੀਦਾ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ