ਦੇਸ਼

ਬਦਲ ਗਏ ਮੋਟਰ ਵਾਹਨ ਨਿਯਮ, ਹੁਣ ਨਹੀਂ ਕੱਟਣੇ ਪੈਣਗੇ RTO ਦੇ ਚੱਕਰ, ਇੰਝ ਟ੍ਰਾਂਸਫਰ ਕਰੋ ਵਾਹਨ

ਹੁਣ ਤੁਹਾਡੇ ਨਾਮ ‘ਤੇ ਗੱਡੀ ਨੂੰ ਤਬਦੀਲ ਕਰਨਾ ਹੁਣ ਵਧੇਰੇ ਆਸਾਨ ਹੋਵੇਗਾ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਵਾਹਨਾਂ ਦੇ ਤਬਾਦਲੇ ਦੀ ਪ੍ਰਕਿਰਿਆ ਨੂੰ ਸੁਵਿਧਾਜਨਕ ਬਣਾਉਣ ਲਈ ਕੇਂਦਰੀ ਮੋਟਰ ਵਾਹਨ ਨਿਯਮਾਂ (ਸੀਐਮਵੀਆਰ) ਵਿੱਚ ਸੋਧ ਕਰਨ ਦਾ ਪ੍ਰਸਤਾਵ ਰੱਖਿਆ ਹੈ। ਨਵੇਂ ਪ੍ਰਸਤਾਵ ਦੇ ਅਨੁਸਾਰ, ਵਾਹਨ ਦਾ ਮਾਲਕ ਵਾਹਨ ਦੇ ਰਜਿਸਟਰ ਹੋਣ ਦੇ ਬਾਅਦ ਵੀ ਕਿਸੇ ਨੂੰ ਆਨਲਾਈਨ ਐਪਲੀਕੇਸ਼ਨ ਰਾਹੀਂ ਨਾਮਜ਼ਦ ਕਰ ਸਕਦਾ ਹੈ।

ਇਸ ਪ੍ਰਸਤਾਵ ਦੇ ਬਾਅਦ, ਵਾਹਨ ਦੇ ਮਾਲਕ ਦੀ ਮੌਤ ਹੋਣ ਦੀ ਸੂਰਤ ਵਿੱਚ ਬਿਨਾਂ ਕਿਸੇ ਪਰੇਸ਼ਾਨੀ ਦੇ ਗੱਡੀ ਨੂੰ ਤਬਦੀਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਪਾਰਕ ਵਾਹਨ ਦੇ ਮਾਮਲੇ ਵਿੱਚ ਕਈ ਵਾਰ ਵਾਹਨ ਪਰਮਿਟ ਰੱਦ ਕੀਤੇ ਜਾਂਦੇ ਹਨ। ਇਸ ਨਾਲ ਗੱਡੀ ਦੀ ਵਰਤੋਂ ਕਰਨ ਦੀ ਇਜਾਜ਼ਤ ਪ੍ਰਾਪਤ ਕਰਨਾ ਮੁਸ਼ਕਿਲ ਹੋ ਜਾਂਦਾ ਹੈ।

ਆਧਾਰ ਕਾਰਡ ਰਾਹੀਂ ਹੋਵੇਗੀ ਪੁਸ਼ਟੀ

ਮਾਲਕ ਦੀ ਮੌਤ ਦੇ ਮਾਮਲੇ ਵਿੱਚ, ਮੋਟਰ ਗੱਡੀ ਦੇ ਨਾਮਜ਼ਦ ਵਿਅਕਤੀ ਨੂੰ ਵਾਹਨ ਦਾ ਕਾਨੂੰਨੀ ਵਾਰਸ ਬਣਨ ਲਈ ਪਛਾਣ ਦਾ ਸਬੂਤ ਦੇਣਾ ਹੋਵੇਗਾ। ਜੇ ਨਾਮਜ਼ਦ ਵਿਅਕਤੀ ਪਹਿਲਾਂ ਹੀ ਦਾਖਲ ਹੋ ਚੁੱਕਾ ਹੈ, ਤਾਂ ਗੱਡੀ ਦਾ ਨਾਮ ਟ੍ਰਾਂਸਫਰ ਕੀਤਾ ਜਾਵੇਗਾ ਅਤੇ ਨਾਮਜ਼ਦ ਵਿਅਕਤੀ ਨੂੰ ਮੌਤ ਦਾ ਸਰਟੀਫਿਕੇਟ ਪੋਰਟਲ ‘ਤੇ ਅੱਪਲੋਡ ਕਰਨਾ ਪਵੇਗਾ ਅਤੇ ਪੋਰਟਲ ਰਾਹੀਂ ਆਪਣੇ ਨਾਮ ‘ਤੇ ਰਜਿਸਟਰੇਸ਼ਨ ਦੇ ਨਵੇਂ ਸਰਟੀਫਿਕੇਟ ਲਈ ਅਰਜ਼ੀ ਦੇਣੀ ਪਵੇਗੀ। ਜਿਸ ਦੀ ਪੁਸ਼ਟੀ ਆਧਾਰ ਕਾਰਡ ਰਾਹੀਂ ਕੀਤੀ ਜਾਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago