ਉੱਤਰ ਪ੍ਰਦੇਸ਼ ਦੇ CM ਯੋਗੀ ਆਦਿੱਤਿਆਨਾਥ ਨੇ ਲਖਨਊ ਦੇ ਸਿਵਲ ਹਸਪਤਾਲ ਵਿਖੇ ਲਗਵਾਈ ਕੋਰੋਨਾ ਵੈਕਸੀਨ

Chief-minister-yogi-adityanath-receives-first-dose-of-covid-19-vaccine

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਲਖਨਊ ਦੇ ਸਿਵਲ ਹਸਪਤਾਲ ਵਿਖੇ ਕੋਰੋਨਾ ਵਾਇਰਸ ਟੀਕੇ ਦੀ ਪਹਿਲੀ ਖੁਰਾਕ ਲਈ ਹੈ।

ਕੋਰੋਨਾਟੀਕਾ ਲਗਵਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਟੀਕਾ ਮੁਫਤ ਉਪਲਬਧ ਹੈ, ਇਸ ਦੇ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਸਿਹਤ ਮੰਤਰਾਲੇ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਦੇਸ਼ ਦੇ ਵਿਗਿਆਨੀਆਂ ਦਾ ਵੀ ਧੰਨਵਾਦ ਕਰਦਾ ਹਾਂ।

ਟੀਕਾਕਰਨ ਦਾ ਪ੍ਰੋਗਰਾਮ ਪੂਰੇ ਦੇਸ਼ ਵਿੱਚ ਚੱਲ ਰਿਹਾ ਹੈ। ਸਾਰੇ ਲੋਕ ਜੇਕਰ ਆਪਣੀ ਵਾਰੀ ਨਾਲ ਵੈਕਸੀਨ ਲੈਣਗੇ ਤਾਂ ਇਹ ਸੁਰੱਖਿਆ ਕਵਰ ਪ੍ਰਦਾਨ ਕਰੇਗਾ। ਮੈਂ ਰਾਜ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਵੈਕਸੀਨ ਲੈਣ ਤੋਂ ਬਾਅਦ ਸਾਨੂੰ ਸਾਰੀਆਂ ਸਾਵਧਾਨੀਆਂ ਵਰਤਣੀਆਂ ਪੈਣਗੀਆਂ।

ਦੇਸ਼ ਦੇ ਉਨ੍ਹਾਂ ਸਾਰੇ ਵਿਗਿਆਨੀਆਂ ਨੂੰ ਵਧਾਈ ਦਿੰਦਾ ਹਾਂ ,ਜਿਨ੍ਹਾਂ ਨੇ ਸਮੇਂ ‘ਤੇ ਦੋ-ਦੋ ਵੈਕਸੀਨ ਲਾਂਚ ਕੀਤੀਆਂ। ਬੀਤੇ ਇੱਕ ਸਾਲ ਤੋਂ ਮੈਂ ਉਨ੍ਹਾਂ ਸਾਰੇ ਸਿਹਤ ਕਰਮਚਾਰੀਆਂ ਅਤੇ ਕੋਰੋਨਾ ਵਾਰੀਅਰਜ਼ ਨੂੰ ਵੀ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਮਹਾਂਮਾਰੀ ਦੇ ਵਿਰੁੱਧ ਇਸ ਲੜਾਈ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕੀਤਾ ਅਤੇ ਮਨੁੱਖਤਾ ਨੂੰ ਬਚਾਉਣ ਲਈ ਆਪਣੀ ਜਾਨ ਦੀ ਪਰਵਾਹ ਨਹੀਂ ਕੀਤੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ