2019 ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

rahul gandhi and sonia gandhi

ਪੰਜਾਬ ਦੌਰੇ ਵਾਲੇ ਦਿਨ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ 15 ਸੀਟਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਰਾਹੁਲ ਦੀ ਆਪਣੀ ਅਤੇ ਮਾਂ ਸੋਨੀਆ ਗਾਂਧੀ ਦੀ ਸੀਟ ਦਾ ਵੀ ਐਲਾਨ ਕਰ ਦਿੱਤਾ ਹੈ।

ਕਾਂਗਰਸ ਨੇ ਉੱਤਰ ਪ੍ਰਦੇਸ਼ ਦੀਆਂ 11 ਅਤੇ ਗੁਜਰਾਤ ‘ਚ ਚਾਰ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਰਾਹੁਲ ਗਾਂਧੀ ਆਪਣੀ ਰਿਵਾਇਤੀ ਸੀਟ ਅਮੇਠੀ ਤੋਂ ਹੀ ਲੋਕ ਸਭਾ ਚੋਣ ਲੜਣਗੇ ਜਦਕਿ ਉਨ੍ਹਾਂ ਦੇ ਮਾਤਾ ਸੋਨੀਆ ਗਾਂਧੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਉਮੀਦਵਾਰ ਬਣਾਏ ਗਏ ਹਨ।

ਹਾਲਾਂਕਿ, ਰਾਹੁਲ ਦੀ ਭੈਣ ਪ੍ਰਿਅੰਕਾ ਗਾਂਧੀ ਦੇ ਸਰਗਰਮ ਸਿਆਸਤ ਵਿੱਚ ਆਉਣ ਮਗਰੋਂ ਇਹ ਸਮਝਿਆ ਜਾ ਰਿਹਾ ਸੀ ਕਿ ਉਹ ਆਪਣੀ ਮਾਂ ਵਾਲੀ ਯਾਨੀ ਕਿ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ। ਅਜਿਹੇ ਵਿੱਚ ਵੱਡਾ ਸਵਾਲ ਇਹ ਹੈ ਕਿ ਉਹ ਕਿੱਥੋਂ ਚੋਣ ਲੜਣਗੇ। ਲੋਕ ਸਭਾ ਚੋਣਾਂ ਲਈ ਲਈ ਤਾਰੀਖ਼ ਹਾਲੇ ਤੈਅ ਹੋਣੀ ਬਾਕੀ ਹੈ ਪਰ ਕਾਂਗਰਸ ਨੇ ਪਹਿਲਾਂ ਹੀ ਪੱਤੇ ਖੋਲ੍ਹ ਕੇ ਬਾਜ਼ੀ ਮਾਰ ਲਈ ਹੈ।

ਦੇਖੋ ਸੂਚੀ-

congress list of up and gujarat

Source:AbpSanjha