ਬਿਹਾਰ ਚੋਣਾਂ ਮਗਰੋਂ ਸੀਨੀਅਰ ਕਾਂਗਰਸੀ ਲੀਡਰਾਂ ਨੇ ਇੱਕ ਵਾਰ ਫਿਰ ਰਾਹੁਲ-ਸੋਨੀਆ ‘ਤੇ ਚੁੱਕੇ ਸਵਾਲ

Congress leader questions over Rahul-Sonia leadership

ਬਿਹਾਰ ਚੋਣਾਂ ਵਿਚ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਕਾਂਗਰਸ ਪਾਰਟੀ ਦੀ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਤੋਂ ਸਾਹਮਣੇ ਆਇਆ ਹੈ। ਪਾਰਟੀ ਦੀਆਂ ਨੀਤੀਆਂ ‘ਤੇ ਸਵਾਲ ਉਠਾਉਂਦੇ ਹੋਏ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਹੁਣ ਕਾਂਗਰਸ ਲੀਡਰਸ਼ਿਪ ‘ਤੇ ਸਵਾਲ ਚੁੱਕੇ ਹਨ।

ਇੰਡੀਅਨ ਐਕਸਪ੍ਰੈਸ ਨੂੰ ਦਿੱਤੇ ਇੰਟਰਵਿਊ ਵਿਚ ਉਨ੍ਹਾਂ ਕਿਹਾ ਕਿ ਹਾਲ ਹੀ ਦੀਆਂ ਚੋਣਾਂ ਵਿਚ ਹੋਈ ਹਾਰ ਤੋਂ ਬਾਅਦ ਪਾਰਟੀ ਲੀਡਰਸ਼ਿਪ ਦੇ ਵਿਚਾਰ ਸਾਹਮਣੇ ਨਹੀਂ ਆਏ ਹਨ, ਹੋ ਸਕਦਾ ਹੈ ਕਿ ਸਭ ਕੁਝ ਉਨ੍ਹਾਂ ਲਈ ਠੀਕ ਚੱਲ ਰਿਹਾ ਹੋਵੇ ਅਤੇ ਇਸ ਹਾਰ ਨੂੰ ਆਮ ਵਰਤਾਰਾ ਮੰਨਿਆ ਜਾ ਰਿਹਾ ਹੈ।

ਕਪਿਲ ਸਿੱਬਲ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਦੇ ਸਭ ਤੋਂ ਨਜ਼ਦੀਕੀ ਲੋਕਾਂ ਦੀ ਆਵਾਜ਼ ਉਨ੍ਹਾਂ ਤੱਕ ਪਹੁੰਚ ਦੀ ਹੈ ਅਤੇ ਉਹ ਕੇਵਲ ਥੋੜ੍ਹਾ ਹੀ ਜਾਣਦੇ ਹਨ। ਕਪਿਲ ਸਿੱਬਲ ਤੋਂ ਪਹਿਲਾਂ ਬਿਹਾਰ ਦੇ ਸੀਨੀਅਰ ਕਾਂਗਰਸੀ ਨੇਤਾ ਤਾਰਿਕ ਅਨਵਰ ਨੇ ਵੀ ਪਾਰਟੀ ਅੰਦਰ ਡੂੰਘੀ ਚਰਚਾ ਕਰਨ ਦੀ ਗੱਲ ਕੀਤੀ। ਬਿਹਾਰ ਚੋਣ ਨਤੀਜਿਆਂ ਤੋਂ ਬਾਅਦ ਤਾਰਿਕ ਅਨਵਰ ਨੇ ਕਿਹਾ ਕਿ ਪਾਰਟੀ ਦੇ ਅੰਦਰ ਇਕ ਆਤਮ ਵਿਚਾਰ ਅਤੇ ਸਹਿਮਤੀ ਹੋਣੀ ਚਾਹੀਦੀ ਹੈ। ਇਸ ਦੌਰਾਨ ਆਰਜੇਡੀ ਅਤੇ ਮਹਾਂਗਠਜੋੜ ਦੀਆਂ ਖੱਬੀਆਂ ਪਾਰਟੀਆਂ ਵੀ ਕਾਂਗਰਸ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀਆਂ ਹਨ।

ਤਾਰਿਕ ਅਨਵਰ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਪਿਲ ਸਿੱਬਲ ਨੇ ਕਿਹਾ ਕਿ ਇਕ ਸਹਾਇਕ ਨੇ ਕਾਂਗਰਸ ਦੇ ਅੰਦਰ ਵਿਚਾਰ ਅਤੇ ਸਹਿਮਤੀ ਦੀ ਆਸ ਪ੍ਰਗਟ ਕੀਤੀ ਸੀ ਪਰ ਕਿਹਾ ਕਿ ਜੇਕਰ ਕਾਂਗਰਸ ਨੇ ਪਿਛਲੇ ਛੇ ਸਾਲਾਂ ਵਿਚ ਕਦੇ ਵੀ ਆਪਣੇ ਆਪ ਨੂੰ ਨਹੀਂ ਹਿਲਾਇਆ ਤਾਂ ਹੁਣ ਇਸ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ? ਕੀ ਕੀਤਾ ਜਾ ਸਕਦਾ ਹੈ? ਅਸੀਂ ਕਾਂਗਰਸ ਦੀਆਂ ਕਮਜ਼ੋਰੀਆਂ ਨੂੰ ਜਾਣਦੇ ਹਾਂ। ਅਸੀਂ ਜਾਣਦੇ ਹਾਂ ਕਿ ਸਮੱਸਿਆਵਾਂ ਕੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਗ੍ਰਾਫ ਲਗਾਤਾਰ ਹੇਠਾਂ ਜਾ ਰਿਹਾ ਹੈ ਜੋ ਕਿ ਬਹੁਤ ਚਿੰਤਾਜਨਕ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ