ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ

Congress-MP-Ravneet-Singh-Bittu-Corona-Positive

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਦਿੱਲੀ ਦੇ ਘਰ ਵਿਚ ਕੁਆਰੰਟੀਨ ਕਰ ਲਿਆ ਹੈ।

ਦਰਅਸਲ ‘ਚ ਰਵਨੀਤ ਸਿੰਘ ਬਿੱਟੂ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਟੈਸਟ ਕਰਵਾਇਆ ਤਾਂ ਉਹ ਕੋਰੋਨਾ ਪਾਜ਼ੀਟਿਵ ਨਿੱਕਲੇ ਹਨ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਰਵਨੀਤ ਬਿੱਟੂ ਨੇ ਸੰਸਦ ਦੀ ਕਾਰਵਾਈ ‘ਚ ਵੀ ਹਿੱਸਾ ਲਿਆ ਸੀ ਅਤੇ ਇਸ ਦੌਰਾਨ ਉਹ ਕਈ ਸੰਸਦ ਮੈਂਬਰਾਂ ਦੇ ਸੰਪਰਕ ‘ਚ ਆਏ ਸਨ।

ਪੰਜਾਬ ‘ਚ ਕੋਰੋਨਾ ਦੇ ਕੇਸ ਦਿਨੋਂ-ਦਿਨ ਵੱਧਦੇ ਦਿਖਾਈ ਦੇ ਰਹੇ ਹਨ। ਸੂਬੇ ‘ਚ ਐਤਵਾਰ ਤੱਕ 231734 ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ ‘ਚੋਂ 6690 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।