ਪੰਜਾਬ-ਹਰਿਆਣਾ ‘ਚ ‘ਆਪ’ ਨਾਲ ਗਠਜੋੜ ਤੇ ਕਾਂਗਰਸ ਵੱਲੋਂ ਨਾ

rahul gandhi and arvind kejriwal

ਕਾਂਗਰਸ ਨੇ ਐਤਵਾਰ ਨੂੰ ਹਰਿਆਣਾ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰ ਦਿੱਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਅਜਿਹੀਆਂ ਗੱਲਾਂ ਸਿਰਫ ਦਿੱਲੀ ਤਕ ਹੀ ਸੀਮਤ ਹਨ।

ਸੂਤਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਗਠਜੋੜ ਨੂੰ ਪੰਜਾਬ ਤੇ ਹਰਿਆਣਾ ਤਕ ਵਧਾਉਣ ਦੀ ਮੰਗ ਕਰ ਰਹੀ ਹੈ। ਹਰਿਆਣਾ ਵਿੱਚ ਲੋਕ ਸਭਾ ਚੋਣਾਂ ਤੋਂ ਮਹੀਨਾ ਬਾਅਦ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਸਰਕਾਰ ਦੀ ਮੁੱਖ ਵਿਰੋਧ ਧਿਰ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣ ਲੜਨ ਬਾਰੇ ਸੁਖਬੀਰ ਬਾਦਲ ਨੇ ਕੀਤਾ ਖੁਲਾਸਾ

ਉੱਧਰ ਦਿੱਲੀ ਵਿੱਚ ਗਠਜੋੜ ਲਈ ਵੀ ਅਰਵਿੰਦ ਕੇਜਰੀਵਾਲ ਨੇ ਸ਼ਰਤ ਰੱਖ ਦਿੱਤੀ ਹੈ ਕਿ ਕਾਂਗਰਸ ਨਾਲ ਗਠਜੋੜ ਤਾਂ ਹੀ ਸੰਭਵ ਹੈ ਜਦੋਂ ਹਰਿਆਣਾ ਦੀਆਂ ਦਸ, ਦਿੱਲੀ ਦੀਆਂ ਸੱਤ ਤੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਦੋਵੇਂ ਦਲ ਮਿਲ ਕੇ ਚੋਣਾਂ ਲੜਨਗੇ। ਇਸ ਦੇ ਇਲਾਵਾ ਜੇ ਕਾਂਗਰਸ ਨਾਲ ਹੱਥ ਮਿਲਾਉਣਾ ਚਾਹੁੰਦੀ ਹੈ ਤਾਂ ਉਸ ਨੂੰ ਦਿੱਲੀ ਨੂੰ ਪੂਰਨ ਰਾਜ ਦੇਣ ਦੀ ਮੰਗ ਦਾ ਸਮਰਥਨ ਕਰਨਾ ਪਏਗਾ।

Source:AbpSanjha