ਕਾਂਗਰਸ ਪਾਰਟੀ ਨੂੰ ਫਿਰ ਵੱਡਾ ਝਟਕਾ, ਸਤਪਾਲ ਅਤੇ ਈਸ਼ਵਰ ਸਿੰਘ JJP ਵਿੱਚ ਸ਼ਾਮਿਲ

congress-vs-jjp

ਜਨਨਾਇਕ ਜਨਤਾ ਪਾਰਟੀ ਨੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦੇ ਦਿੱਤਾ ਹੈ। ਕਾਂਗਰਸ ਦੇ ਸਤਪਾਲ ਸੰਗਵਾਨ ਅਤੇ ਈਸ਼ਵਰ ਸਿੰਘ ਕਾਂਗਰਸ ਪਾਰਟੀ ਨੂੰ ਛੱਡ ਕੇ ਜਨਨਾਇਕ ਜਨਤਾ ਪਾਰਟੀ (JJP) ਵਿੱਚ ਸ਼ਾਮਿਲ ਹੋ ਗਏ ਹਨ ਅਤੇ ਕਾਂਗਰਸ ਪਾਰਟੀ ਨੂੰ ਸਦਾ ਦੇ ਲਈ ਅਲਵਿਦਾ ਕਹਿ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਦੋਵਾਂ ਵਿਧਾਇਕਾਂ ਨੇ ਦੁਸ਼ਯੰਤ ਚੌਟਾਲਾ ਦੀ ਮੌਜੂਦਗੀ ਵੀਹ ਹੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ ਹੈ।

ਇਸ ਤੋਂ ਬਾਅਦ ਈਸ਼ਵਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ ਕਿ ਕਾਂਗਰਸ ਪਪਾਰਟੀ ਦੇ ਵਿੱਚ ਲੀਡਰਸ਼ਿਪ ਨਾਂ ਦੀ ਕੋਈ ਚੀਜ਼ ਹੀ ਨਹੀਂ ਹੈ। ਉਹਨਾਂ ਕਿਹਾ ਕਿ ਮੈਂ ਕਾਂਗਰਸ ਪਾਰਟੀ ਵਿੱਚ 40 ਸਾਲ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਦੁਸ਼ਯੰਤ ਚੌਟਾਲਾ ਦੀ ਸ਼ਖ਼ਸੀਅਤ ਦੇ ਕਾਰਨ ਹੀ ਉਹਨਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ ਹੈ ਅਤੇ ਜਨਨਾਇਕ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ।

ਜ਼ਰੂਰ ਪੜ੍ਹੋ: ਇਟਲੀ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਈਸ਼ਵਰ ਸਿੰਘ ਤੋਂ ਇਲਾਵਾ ਸਤਪਾਲ ਸੰਗਵਾਨ ਨੇ ਵੀ ਆਪਣਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਮੈਂ ਦੁਸ਼ਯੰਤ ਚੌਟਾਲਾ ਦੇ ਨਾਲ ਵਾਅਦਾ ਕਰਦਾ ਹਾਂ ਕਿ ਮੈਂ 24 ਅਕਤੂਬਰ ਨੂੰ ਵਿਧਾਇਕ ਬਣ ਕੇ ਦਿਖਾਵਾਂਗਾ। ਉਹਨਾਂ ਨੇ ਕਿਹਾ ਕੇ ਮੈਂ ਹੁੱਡਾ ਦੇ ਲਈ ਬਹੁਤ ਕੁੱਝ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਤਪਾਲ ਸੰਗਵਾਨ ਦਾਦਰੀ ਸੀਟ ਤੋਂ ਪੰਜ ਵਾਰ ਚੋਣਾਂ ਲੜ ਚੁੱਕੇ ਹਨ। ਉਹ ਇਸ ਸੀਟ ਤੇ 1996 ਤੋਂ ਸਰਗਰਮ ਹਨ।