Corona in India: ਪੂਰੀ ਦੁਨੀਆ ਵਿੱਚੋਂ ਤੀਸਰੇ ਨੰਬਰ ਤੇ ਪੁੱਜਾ ਭਾਰਤ, 7 ਲੱਖ ਦੇ ਕਰੀਬ ਹੋਏ Corona Positive ਕੇਸ

corona-cases-in-india-and-425-deaths-till
Corona in India: ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਦੇਸ਼ ਵਿਚ 24, 248 ਨਵੇਂ ਕੇਸ ਸਾਹਮਣੇ ਆਏ ਹਨ ਅਤੇ 425 ਲੋਕਾਂ ਦੀ ਮੌਤ ਹੋ ਗਈ ਹੈ। ਭਾਰਤ ਵਾਇਰਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ‘ਚ ਤੀਜੇ ਨੰਬਰ ‘ਤੇ ਆ ਗਿਆ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ‘ਚ ਭਾਰਤ ਨੇ ਰੂਸ ਨੂੰ ਪਿੱਛੇ ਛੱਡ ਦਿੱਤਾ ਹੈ। ਭਾਰਤ ਉਨ੍ਹਾਂ ਟਾਪ ਤਿੰਨ ਦੇਸ਼ਾਂ ਵਿਚੋਂ ਇਕ ਹੈ, ਜਿੱਥੇ ਕੋਰੋਨਾ ਦੇ ਮਾਮਲੇ ਵਧੇਰੇ ਹਨ। ਪਹਿਲੇ ਨੰਬਰ ‘ਤੇ ਅਮਰੀਕਾ ਅਤੇ ਦੂਜੇ ਨੰਬਰ ‘ਤੇ ਬ੍ਰਾਜ਼ੀਲ ਹੈ।

ਇਹ ਵੀ ਪੜ੍ਹੋ: Corona in India: ਭਾਰਤ ਵਿੱਚ ਨਹੀਂ ਥਮ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 22000 ਤੋਂ ਵੀ ਵੱਧ ਕੇਸ ਆਏ ਸਾਹਮਣੇ

ਸਿਹਤ ਮੰਤਰਾਲਾ ਵਲੋਂ ਸੋਮਵਾਰ ਯਾਨੀ ਕਿ ਅੱਜ ਯਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੁੱਲ ਮਰੀਜ਼ਾਂ ਦਾ ਅੰਕੜਾ 6,97,413 ਹੈ, ਜੋ ਕਿ 7 ਲੱਖ ਦੇ ਕਰੀਬ ਪਹੁੰਚਣ ਵਾਲਾ ਹੈ। ਇਨ੍ਹਾਂ ‘ਚੋਂ 19,693 ਲੋਕਾਂ ਦੀ ਕੋਰੋਨਾ ਕਾਰਨ ਜਾਨ ਜਾ ਚੁੱਕੀ ਹੈ। ਇਸ ਦਰਮਿਆਨ ਵਾਇਰਸ ਤੋਂ ਰੋਗ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ 15,350 ਰੋਗੀ ਸਿਹਤਯਾਬ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 4,24,433 ਲੋਕ ਰੋਗ ਮੁਕਤ ਹੋ ਚੁੱਕੇ ਹਨ। ਦੇਸ਼ ‘ਚ ਅਜੇ ਕੋਰੋਨਾ ਵਾਇਰਸ ਦੇ 2,53,287 ਸਰਗਰਮ ਮਾਮਲੇ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ