Corona in India: ਭਾਰਤ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 7000 ਮਾਮਲੇ ਸਾਹਮਣੇ

corona-cases-in-the-country-now-at-138845

Corona in India: ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਵਿਚ ਕਰੀਬ 7 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਹੁਣ ਤੱਕ ਦੇ ਰੋਜ਼ਾਨਾ ਮਾਮਲਿਆਂ ਦੀ ਰਿਕਾਰਡ ਗਿਣਤੀ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਵੀ ਹੈ ਕਿ ਇਸ ਦੌਰਾਨ 3280 ਲੋਕ ਠੀਕ ਹੋਏ ਹਨ, ਜਿਸ ਨਾਲ ਇਸ ਬੀਮਾਰੀ ਤੋਂ ਨਿਜਾਤ ਪਾਉਣ ਵਾਲਿਆਂ ਦੀ ਗਿਣਤੀ 57,721 ਹੋ ਗਈ ਹੈ।

corona-cases-in-the-country-now-at-138845

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ ਦੇ ਸਭ ਤੋਂ ਵਧੇਰੇ 6977 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪੀੜਤਾਂ ਦੀ ਗਿਣਤੀ 1,38,845 ‘ਤੇ ਪਹੁੰਚ ਗਈ ਹੈ। ਦੇਸ਼ ਵਿਚ ਕੁੱਲ ਸਰਗਰਮ ਮਾਮਲੇ 77,103 ਹਨ। ਦੇਸ਼ ਵਿਚ ਕੋਰੋਨਾ ਨਾਲ ਪਿਛਲੇ 24 ਘੰਟਿਆਂ ਵਿਚ 154 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 4021 ਹੋ ਗਈ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ