Corona in India: ਦੇਸ਼ ਭਰ ਵਿੱਚ Corona ਦਾ ਕਹਿਰ ਜਾਰੀ, ਹੁਣ ਤੱਕ 1,12,359 ਲੋਕ Corona ਇਨਫੈਕਟਡ

corona-cases-in-the-india-now-at-112359

Corona in India: ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਵਾਇਰਸ ਦੇ ਇਕ ਦਿਨ ਵਿਚ ਰਿਕਾਰਡ 5609 ਮਾਮਲੇ ਸਾਹਮਣੇ ਆਉਣ ਨਾਲ ਹੀ ਕੁੱਲ ਪੀੜਤਾਂ ਦੀ ਗਿਣਤੀ 1,12,359 ‘ਤੇ ਪਹੁੰਚ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 3000 ਤੋਂ ਵਧੇਰੇ ਲੋਕ ਇਸ ਵਾਇਰਸ ਤੋਂ ਨਿਜਾਤ ਪਾ ਚੁੱਕੇ ਹਨ। ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 5609 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪੀੜਤਾਂ ਦੀ ਗਿਣਤੀ 1,12,359 ‘ਤੇ ਪਹੁੰਚ ਗਈ ਹੈ। ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 45,300 ਹੋ ਗਈ ਹੈ।

ਇਹ ਵੀ ਪੜ੍ਹੋ: Corona in India: ਭਾਰਤ ਵਿੱਚ Corona ਦਾ ਕਹਿਰ ਜਾਰੀ, ਮੌਤ ਦਾ ਅੰਕੜਾ 3150 ਤੋਂ ਪਾਰ

ਦੇਸ਼ ‘ਚ ਕੁੱਲ ਸਰਗਰਮ ਮਾਮਲੇ 63,624 ਹਨ। ਇਸ ਤੋਂ ਇਕ ਦਿਨ ਪਹਿਲਾਂ 5611 ਨਵੇਂ ਮਾਮਲੇ ਸਾਹਮਣੇ ਆਏ ਸਨ। ਦੇਸ਼ ਵਿਚ ਇਸ ਵਾਇਰਸ ਨਾਲ ਪਿਛਲੇ 24 ਘੰਟਿਆਂ ਵਿਚ 132 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 3435 ਹੋ ਗਈ ਹੈ। ਵਾਇਰਸ ਦੇ ਵੱਧਦੇ ਮਾਮਲਿਆਂ ਦਰਮਿਆਨ ਇਸ ਬੀਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਿਚ ਵੀ ਇਜਾਫਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਵਿਚ 3002 ਲੋਕ ਇਸ ਵਾਇਰਸ ਤੋਂ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਕੁੱਲ ਗਿਣਤੀ 45,300 ਹੋ ਗਈ ਹੈ।