ਮੋਦੀ ਦੇ ਗੜ੍ਹ ਗੁਜਰਾਤ ‘ਚ ਕੋਰੋਨਾ ਦਾ ਕਹਿਰ, ਸ਼ਮਸ਼ਾਨਘਾਟਾਂ ‘ਚ ਸਸਕਾਰ ਲਈ ਲੰਬੀਆਂ ਕਤਾਰਾਂ

Corona fury in Modi's stronghold Gujarat

ਹਿੰਦੂ ਆਮ ਕਰਕੇ ਸੂਰਜ ਛਿਪਣ ਮਗਰੋਂ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕਰਦੇ, ਲਿਹਾਜ਼ਾ ਬਹੁਤਿਆਂ ਕੋਲ ਕੋਈ ਬਦਲ ਨਾ ਹੋਣ ਕਰਕੇ ਉਹ ਰਾਤ ਨੂੰ ਅੰਤਿਮ ਰਸਮਾਂ ਪੂਰੀਆਂ ਕਰਨ ਲਈ ਮਜਬੂਰ ਹਨ।

ਮੋਦੀ ਦੇ ਗੜ੍ਹ ਗੁਜਰਾਤ ‘ਚ ਕੋਰੋਨਾ (Coronavirus in Gujarat) ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹਾਲਾਤ ਇਹ ਹਨ ਕਿ ਸ਼ਮਸ਼ਾਨਘਾਟਾਂ ‘ਚ ਸਸਕਾਰ ਲਈ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ। ਇੱਥੇ ਪਿਛਲੇ ਇੱਕ ਹਫਤੇ ਦੌਰਾਨ ਕੋਰੋਨਾਵਾਇਰਸ (Coronavirus) ਕਰਕੇ ਹੋਈਆਂ ਮੌਤਾਂ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦਰਮਿਆਨ ਗੁਜਰਾਤ ਦੇ ਕਈ ਸ਼ਮਸ਼ਾਨਘਾਟਾਂ ਵਿੱਚ ਲੋਕਾਂ (crematoriums in Gujarat) ਨੂੰ ਆਪਣੇ ਸਕੇ ਸਬੰਧੀਆਂ ਦੀਆਂ ਅੰਤਿਮ ਰਸਮਾਂ ਲਈ ਘੰਟਿਆਂਬੱਧੀ ਕਤਾਰਾਂ ਵਿੱਚ ਖੜ੍ਹ ਕੇ ਉਡੀਕ ਕਰਨੀ ਪੈ ਰਹੀ ਹੈ।

ਦੋ ਦਿਨ ਪਹਿਲਾਂ ਸੂਰਤ ਸ਼ਹਿਰ ਦੇ ਉਮਰਾ ਖੇਤਰ ਵਿਚਲੇ ਸ਼ਮਸ਼ਾਨਘਾਟ ਵਿੱਚ ਰਾਤ ਨੂੰ ਇਕ ਵੇਲੇ 25 ਦੇ ਕਰੀਬ ਮ੍ਰਿਤਕ ਦੇਹਾਂ ਦਾ ਸਸਕਾਰ ਕੀਤਾ ਗਿਆ। ਸੂਰਤ ਵਿੱਚੋਂ ਹੀ ਖਬਰਾਂ ਆਈਆਂ ਹਨ ਕਿ ਲਗਾਤਾਰ ਸਸਕਾਰ ਕਰਨ ਕਰਕੇ ਭੱਠੀਆਂ ਤੱਕ ਪਿੱਘਲ ਗਈਆਂ।ਵਡੋਦਰਾ ਨਗਰ ਨਿਗਮ ਦੀ ਸਟੈਂਡਿੰਗ ਕਮੇਟੀ ਦੇ ਚੇਅਰਮੈਨ ਹਿਤੇਂਦਰ ਪਟੇਲ ਨੇ ਖ਼ਬਰ ਏਜੰਸੀ ਨੂੰ ਦੱਸਿਆ ਕਿ ਕੁਝ ਸ਼ਮਸ਼ਾਨਘਾਟਾਂ ਵਿੱਚ ਸਸਕਾਰ ਲਈ ਪਈ ਭੀੜ ਕਰਕੇ ਲੋਕਾਂ ਨੂੰ ਰਾਤ ਸਮੇਂ ਦਾਹ ਸਸਕਾਰ ਲਈ ਮਜਬੂਰ ਹੋਣਾ ਪੈ ਰਿਹਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ