ਕੋਰੋਨਾ ਦੀ ਲਪੇਟ ‘ਚ ਆਏ ਵਿਧਾਇਕ ਹਰਮਿੰਦਰ ਸਿੰਘ ਗਿੱਲ, ਫੇਸਬੁੱਕ ‘ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ

Corona-hit-MLA-Harminder-Singh-Gill

ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਜਾਣਕਾਰੀ ਉਹਨਾਂ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਸਾਂਝੀ ਕੀਤੀ ਹੈ। ਵਿਧਾਇਕ ਹਰਮਿੰਦਰ ਗਿੱਲ ਨੇ ਅਪਣੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਤੁਰੰਤ ਟੈਸਟ ਕਰਵਾਉਣ ਲਈ ਕਿਹਾ ਹੈ।

ਡਾਕਟਰਾਂ ਦੀ ਸਲਾਹ ਨਾਲ ਮੈਂ ਇਕਾਂਤਵਾਸ ‘ਚ ਹਾਂ, ਮਾਫ਼ ਕਰਨਾ ਥੋੜ੍ਹੇ ਦਿਨ ਲਈ ਮਿਥੇ ਪ੍ਰੋਗਰਾਮ ਰੱਦ ਕਰਨੇ ਪੈ ਰਹੇ ਹਨ, ਸਾਰਿਆਂ ਕੋਲੋਂ ਮਾਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਇਕ ਦੋ ਦਿਨ ਜਿਹੜੇ ਸਾਥੀ ਮੇਰੇ ਸੰਪਰਕ ‘ਚ ਆਏ ਹਨ ਉਹ ਆਪਣਾ ਖਿਆਲ ਰੱਖਣ ਤੇ ਲੋੜ ਪੈਣ ‘ਤੇ ਕੋਰੋਨਾ ਟੈਸਟ ਜ਼ਰੂਰ ਕਰਵਾਉਣ।’

ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।

ਇਸ ਦੇ ਚਲਦੇ ਕੋਈ ਲੋਕ ਇਸ ਦੀ ਚਪੇਟ ’ਚ ਆ ਰਹੇ ਹਨ। ਦੱਸ ਦੇਈਏ ਕਿ ਕੋਰੋਨਾ ਨੇ 24 ਘੰਟੇ ਦੇ ਅੰਦਰ ਜੋ ਕਹਿਰ ਮਚਾਇਆ ਹੈ, ਉਸ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿੱਚ ਸੋਮਵਾਰ ਨੂੰ 3 ਹਜ਼ਾਰ ਤੋਂ ਵੱਧ ਮਾਮਲੇ ਆਏ ,ਜਦਕਿ ਦੇਸ਼ ਵਿੱਚ ਪਹਿਲੀ ਵਾਰ 1 ਲੱਖ ਕੋਰੋਨਾ ਦੇ ਕੇਸ ਦਰਜ ਹੋਏ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ