Corona in India: ਭਾਰਤ ਵਿੱਚ ਵੱਧ ਰਿਹੈ Corona ਦਾ ਕਹਿਰ, ਮਰੀਜ਼ਾਂ ਦੀ ਗਿਣਤੀ ਹੋਈ 2500 ਦੇ ਪਾਰ

corona-in-india-positive-cases-death-toll

Corona in India: ਦੇਸ਼ ‘ਚ ਖਤਰਨਾਕ Coronavirus ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ ਵਾਇਰਸ ਕਾਰਨ ਮਾਮਲਿਆਂ ਦੀ ਗਿਣਤੀ ਵੱਧ ਕੇ 2000 ਤੋਂ ਪਾਰ ਪਹੁੰਚ ਗਈ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਦਿੱਲੀ ਦੇ ਨਿਜ਼ਾਮੁਦੀਨ ਸਥਿਤ ਮਰਕਜ਼ ‘ਚ ਤਬਲੀਗੀ ਜਮਾਤ ‘ਚ ਸ਼ਾਮਲ ਕਾਫੀ ਲੋਕ Coronavirus ਨਾਲ ਇਨਫੈਕਟਡ ਪਾਏ ਜਾਣ ਕਾਰਨ ਮਰੀਜ਼ਾਂ ਦੀ ਗਿਣਤੀ ‘ਚ ਪਿਛਲੇ ਤਿੰਨ ਦਿਨਾਂ ਤੋਂ ਕਾਫੀ ਵਾਧਾ ਦੇਖਿਆ ਗਿਆ ਹੈ। ਅੱਜ ਭਾਵ ਸ਼ੁੱਕਰਵਾਰ ਨੂੰ ਮਿਲੇ ਅੰਕੜਿਆਂ ਮੁਤਾਬਕ 2511 Corona ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 69 ਮੌਤਾਂ ਹੋ ਚੁੱਕੀਆਂ ਹੈ। ਇਸ ਦੇ ਨਾਲ ਹੀ 188 ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਇਹ ਵੀ ਪੜ੍ਹੋ: Corona in India: ਭਾਰਤ ਵਿੱਚ Corona ਦਾ ਕਹਿਰ, ਪੋਜ਼ੀਟਿਵ ਕੇਸਾਂ ਦੀ ਗਿਣਤੀ 1900 ਤੋਂ ਪਾਰ

ਦੱਸਿਆ ਜਾਂਦਾ ਹੈ ਕਿ ਨਿਜ਼ਾਮੁਦੀਨ ਸਥਿਤ ਮਰਕਜ਼ ‘ਚ ਤਬਲੀਗੀ ਜਮਾਤ ‘ਚ ਸ਼ਾਮਲ ਲੋਕਾਂ ਦੇ 108 ਇਨਫੈਕਟਡ ਮਾਮਲੇ ਸਿਰਫ ਦਿੱਲੀ ‘ਚੋਂ ਸਾਹਮਣੇ ਆਉਣ ਨਾਲ ਇਸ ਮਹਾਮਾਰੀ ਨਾਲ ਪੀੜਤਾਂ ਦਾ ਅੰਕੜਾ 293 ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ ‘ਚ ਮਰੀਜ਼ਾਂ ਦੀ ਗਿਣਤੀ 400 ਤੋਂ ਪਾਰ ਪਹੁੰਚ ਗਈ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ