Corona in Punjab: ਪੰਜਾਬ ਵਿੱਚ Corona ਦਾ ਕਹਿਰ, ਮੋਹਾਲੀ ਵਿੱਚ ਮਿਲਿਆ Corona ਦਾ ਇਕ ਨਵਾਂ ਕੇਸ

corona-in-punjab-new-case-of-corona-virus-in-mohali

Corona in Punjab: ਮੋਹਾਲੀ ‘ਚ ਸੋਮਵਾਰ ਨੂੰ Corona Virus ਦਾ ਇਕ ਨਵਾਂ ਮਰੀਜ਼ ਸਾਹਮਣੇ ਆਇਆ ਹੈ। ਇੱਥੇ 65 ਸਾਲਾ ਬਜ਼ੁਰਗ ‘ਚ Corona Virus ਦੀ ਪੁਸ਼ਟੀ ਕੀਤੀ ਗਈ ਹੈ, ਜਿਸ ਤੋਂ ਬਾਅਦ ਮੋਹਾਲੀ ‘ਚ ਕੋਰੋਨਾ ਦੇ ਕੁੱਲ 7 ਮਰੀਜ਼ ਹੋ ਗਏ ਹਨ। ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਉਕਤ ਬਜ਼ੁਰਗ ਨੂੰ 6 ਦਿਨ ਪਹਿਲਾਂ ਸੀਨੇ ‘ਚ ਦਰਦ ਅਤੇ ਸਾਹ ਲੈਣ ਦੀ ਤਕਲੀਫ ਕਾਰਨ ਪੀ. ਜੀ. ਆਈ. ‘ਚ ਭਰਤੀ ਕਰਾਇਆ ਗਿਆ ਸੀ ਅਤੇ ਹੁਣ ਉਸ ਦੀ Corona Virus ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

corona-in-punjab-new-case-of-corona-virus-in-mohali

ਗਿਰੀਸ਼ ਦਿਆਲਨ ਨੇ ਕਿਹਾ ਕਿ ਅਸੀਂ ਉਕਤ ਬਜ਼ੁਰਗ ਦੇ ਸੰਪਰਕ ‘ਚ ਆਏ ਸਾਰੇ ਲੋਕਾਂ ਦਾ ਪਤਾ ਲਾ ਰਹੇ ਹਾਂ, ਜਿਸ ਤੋਂ ਬਾਅਦ ਉਨ੍ਹਾਂ ਸਭ ਦੀ ਜਾਂਚ ਕਰਾਈ ਜਾਵੇਗੀ। ਦੱਸ ਦੇਈਏ ਕਿ ਪੰਜਾਬ ‘ਚ ਸਭ ਤੋਂ ਪਹਿਲਾਂ ਨਵਾਂਸ਼ਹਿਰ ਦੇ ਰਹਿਣ ਵਾਲੇ ਬਲਦੇਵ ਸਿੰਘ ਦੀ ਮੌਤ ਹਾਰਟ ਅਟੈਕ ਨਾਲ ਹੋਈ ਸੀ, ਜਿਸ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ। ਬੀਤੀ ਰਾਤ ਵੀ ਪੰਜਾਬ ‘ਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ ਹੁਸ਼ਿਆਰਪੁਰ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਹੈ, ਜਿਸ ਦੀ ਉਮਰ 60-65 ਸਾਲ ਦੇ ਕਰੀਬ ਦੀ ਸੀ। ਜੇਕਰ ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ ਕੋਰੋਨਾ ਵਾਇਰਸ ਦੇ 39 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ