Corona in India: ਦੇਸ਼ ਭਰ ਵਿੱਚ Corona ਦਾ ਕਹਿਰ ਜਾਰੀ, Corona ਮਰੀਜ਼ਾਂ ਦੀ ਗਿਣਤੀ 13000 ਤੋਂ ਪਾਰ

corona outbreak in india corona updates

Corona in India: ਦੁਨੀਆ ਭਰ ‘ਚ ਕਹਿਰ ਢਾਹ ਰਹੇ ਖਤਰਨਾਕ Coronavirus ਮਹਾਮਾਰੀ ਹੁਣ ਭਾਰਤ ‘ਚ ਵੀ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਦੇਸ਼ ਭਰ ‘ਚ Corona ਦੇ 13387 ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 437 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਰਾਹਤ ਭਰੀ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਕੇਰਲ ਨੇ ਹੁਣ Corona ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ। ਕੇਰਲ ‘ਚ ਪਿਛਲੇ 24 ਘੰਟਿਆਂ ‘ਚ ਸਿਰਫ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ।ਇਸ ਤੋਂ ਇਲਾਵਾ ਪੁਡੂਚੇਰੀ ਦੇ ਮਾਹੇ ਜ਼ਿਲੇ ‘ਚ ਪਿਛਲੇ 28 ਦਿਨਾਂ ਤੋਂ ਕੋਰੋਨਾ ਇਨਫੈਕਟਡ ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ: Corona in Delhi: ਦਿੱਲੀ ਵਿੱਚ ਸਬ ਇੰਸਪੈਕਟਰ ਦੀ ਫੈਮਿਲੀ Corona ਸੰਕ੍ਰਮਿਤ, ਪੁਲਿਸ ਕਾਲੋਨੀ ਸੀਲ

ਦੱਸਣਯੋਗ ਹੈ ਕਿ ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ। ਇੱਥੇ ਲਗਭਗ 3202 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ 194 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਪਾਸੇ ਦਿੱਲੀ ‘ਚ ਹੁਣ ਤੱਕ 1640 ਮਾਮਲੇ ਸਾਹਮਣੇ ਆਏ ਹਨ ਜਦਕਿ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ‘ਚ ਵੀਰਵਾਰ ਨੂੰ ਇਕ ਹੀ ਦਿਨ ‘ਚ 62 ਨਵੇਂ ਮਾਮਲੇ ਸਾਹਮਣੇ ਆਏ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ