Corona in India: ਦੇਸ਼ ਭਰ ਵਿੱਚ Corona ਦਾ ਪ੍ਰਕੋਪ ਜਾਰੀ, ਮਰੀਜ਼ਾਂ ਦੀ ਗਿਣਤੀ 7400 ਤੋਂ ਪਾਰ

corona-outbreaking-in-india-corona-patients-exceeds-7400
Corona in India: ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ‘ਕੋਵਿਡ-19’ ਦੇ ਪੀੜਤ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ 1000 ਤੋਂ ਵਧੇਰੇ ਦਰਜ ਕੀਤੀ ਗਈ ਅਤੇ ਇਸ ਦੌਰਾਨ ਇਸ ਵਾਇਰਸ ਕਾਰਨ 40 ਲੋਕਾਂ ਦੀ ਮੌਤ ਹੋ ਗਈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1035 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੀ ਹੁਣ ਤਕ ਇਸ ਦੇ ਕੁੱਲ 7,447 ਮਾਮਲਿਆਂ ਦੀ ਪੁਸ਼ਟੀ ਹੋ ਗਈ ਹੈ। ਜਿਨ੍ਹਾਂ ‘ਚ 71 ਵਿਦੇਸ਼ੀ ਮਰੀਜ਼ ਸ਼ਾਮਲ ਹਨ।

ਇਹ ਵੀ ਪੜ੍ਹੋ: Corona in India: ਜੰਮੂ-ਕਸ਼ਮੀਰ ਵਿੱਚ Corona ਦਾ ਪ੍ਰਕੋਪ, ਕਈ ਇਲਾਕੇ ਰੈੱਡ ਜ਼ੋਨ ‘ਚ

ਕੋਰੋਨਾ ਵਾਇਰਸ ਕਾਰਨ 24 ਘੰਟਿਆਂ ਦੌਰਾਨ 40 ਹੋਰ ਲੋਕਾਂ ਦੀ ਮੌਤ ਹੋਣ ਕਾਰਨ ਮ੍ਰਿਤਕਾਂ ਦਾ ਅੰਕੜਾ 239 ਹੋ ਗਿਆ ਹੈ। ਹੁਣ ਤਕ ਕੋਰੋਨਾ ਵਾਇਰਸ 643 ਲੋਕ ਸਿਹਤਮੰਦ ਵੀ ਹੋਏ ਹਨ। ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਦੇ 31 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਫੈਲ ਚੁੱਕਾ ਹੈ। ਕੋਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ‘ਚ ਹੁਣ ਤਕ 1,574 ਲੋਕ ਪੀੜਤ ਹੋਏ ਹਨ ਅਤੇ 110 ਲੋਕਾਂ ਦੀ ਮੌਤ ਹੋ ਗਈ ਹੈ।

corona-outbreaking-in-india-corona-patients-exceeds-7400

ਮਹਾਰਾਸ਼ਟਰ ‘ਚ ਪਿਛਲੇ 24 ਘੰਟਿਆਂ ਦੌਰਾਨ 13 ਲੋਕਾਂ ਦੀ ਮੌਤ ਹੋਈ ਅਤੇ 210 ਲੋਕ ਪੀੜਤ ਹੋਏ ਹਨ। ਪੀੜਤਾਂ ਦੀ ਗਿਣਤੀ ਵਿਚ ਦੂਜੇ ਨੰਬਰ ‘ਤੇ ਤਾਮਿਲਨਾਡੂ ਹੈ, ਜਿੱਥੇ 911 ਲੋਕ ਵਾਇਰਸ ਪੀੜਤ ਹੋਏ ਅਤੇ 8 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਦਿੱਲੀ ਦਾ ਨੰਬਰ ਹੈ, ਜਿੱਥੇ 903 ਲੋਕ ਪੀੜਤ ਹਨ ਅਤੇ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਿੱਲੀ ‘ਚ 24 ਘੰਟਿਆਂ ਦੌਰਾਨ 183 ਲੋਕ ਪੀੜਤ ਪਾਏ ਗਏ ਹਨ ਅਤੇ ਇਕ ਦੀ ਮੌਤ ਹੋਈ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿਚ ਪੀੜਤਾਂ ਦੀ ਗਿਣਤੀ ਵਧ ਕੇ 207 ਹੋ ਗਈ ਹੈ ਅਤੇ 4 ਲੋਕਾਂ ਦੀ ਮੌਤ ਹੋਈ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ