Corona in Delhi: ਅਹਿਮਦਾਬਾਦ ਵਿੱਚ Corona ਦਾ ਕਹਿਰ, ਇਕ ਦਿਨ ਵਿੱਚ ਹੋਈਆਂ 22 ਮੌਤਾਂ ਨੇ ਮੋਦੀ ਸਰਕਾਰ ਨੂੰ ਪਾਇਆ ਵਖਤ

corona-riots-in-ahmedabad-22-deaths-hit-the-modi-government

Corona in Ahmedabad: ਗੁਜਰਾਤ ਦੇ ਅਹਿਮਦਾਬਾਦ ‘ਚ Corona ਨਾਲ ਇੱਕ ਦਿਨ ‘ਚ 22 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮੋਦੀ ਸਰਕਾਰ ਹਰਕਤ ‘ਚ ਆਈ ਹੈ। ਇਸ ਦੌਰਾਨ ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੂੰ ਹਵਾਈ ਸੈਨਾ ਦੇ ਇਕ ਵਿਸ਼ੇਸ਼ ਜਹਾਜ਼ ਰਾਹੀਂ ਅਹਿਮਦਾਬਾਦ ਭੇਜਿਆ ਗਿਆ ਹੈ। ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਮੰਗ ਕੀਤੀ ਹੈ ਕਿ ਵਿਗੜਦੀ ਸਥਿਤੀ ਨਾਲ ਨਜਿੱਠਣ ਲਈ ਆਨੰਦੀਬੇਨ ਪਟੇਲ ਨੂੰ ਮੁੜ ਮੁੱਖ ਮੰਤਰੀ ਬਣਾਇਆ ਜਾਵੇ।

ਇਹ ਵੀ ਪੜ੍ਹੋ: Corona in Delhi: ਦਿੱਲੀ ਵਿੱਚ Corona ਨੇ ਢਾਹਿਆ ਕਹਿਰ, 6 ਦਿਨਾਂ ਦੇ ਵਿੱਚ 2017 ਨਵੇਂ ਮਾਮਲੇ ਆਏ ਸਾਹਮਣੇ

ਗੁਜਰਾਤ ‘ਚ ਪਿਛਲੇ 24 ਘੰਟਿਆਂ ‘ਚ COVID-19 ਦੇ 390 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 7,403 ਹੋ ਗਈ। ਪ੍ਰਮੁੱਖ ਸਕੱਤਰ (ਸਿਹਤ) ਜੈਅੰਤੀ ਰਵੀ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 24 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 449 ਹੋ ਗਈ। ਉਨ੍ਹਾਂ ਕਿਹਾ ਕਿ ਇਲਾਜ ਤੋਂ ਬਾਅਦ 163 ਮਰੀਜ਼ਾਂ ਨੂੰ ਵੀ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਰਾਜ ‘ਚ ਹੁਣ ਤਕ 1,872 ਸੰਕਰਮਿਤ ਲੋਕ ਤੰਦਰੁਸਤ ਹੋ ਗਏ ਹਨ। ਹੁਣ ਤੱਕ ਕੁੱਲ 1,05,387 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।

ਹੁਣ ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਏਮਜ਼ (ਦਿੱਲੀ) ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਅਤੇ ਡਾ. ਮਨੀਸ਼ ਸੂਰਜਾ ਨੂੰ ਅਹਿਮਦਾਬਾਦ ਭੇਜਿਆ ਹੈ। ਸਿਵਲ ਹਸਪਤਾਲ ਅਤੇ ਐਸਵੀਪੀ ਦੋਵੇਂ ਹਸਪਤਾਲ ਦਾ ਦੌਰਾ ਕਰਨਗੇ। ਸਥਿਤੀ ਨੂੰ ਕਾਬੂ ਕਰਨ ਲਈ ਡਾਕਟਰਾਂ ਨੂੰ ਮਾਰਗ-ਦਰਸ਼ਨ ਕਰਨਗੇ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ