ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾ ਬੇਕਾਬੂ, ਲੌਕਡਾਉਨ ਦੀ ਤਿਆਰੀ

Corona uncontrollable in many states of the country

ਕੇਂਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ ‘ਚ ਮਹਾਮਾਰੀ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਸੂਬਿਆਂ ਦੇ ਦੌਰੇ ‘ਤੇ ਗਈਆਂ ਕੇਂਦਰੀ ਟੀਮਾਂ ਨੇ ਸਰਕਾਰ ਨੂੰ ਸੌਂਪੀ ਆਪਣੀ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਹੈ।

ਕੋਰੋਨਾ ਦਾ ਕਹਿਰ ਵੇਖਦਿਆਂ ਦਿੱਲੀ ਤੇ ਹਰਿਆਣਾ ‘ਚ ਲੌਕਡਾਉਨ ਦੀ ਚਰਚਾ ਚੱਲ ਰਹੀ ਹੈ। ਅਜਿਹੇ ਵਿੱਚ ਸਵਾਲ ਉੱਠ ਰਹੇ ਹਨ ਕਿ ਹਰਿਆਮਾ ਤੇ ਰਾਜਧਾਨੀ ਦੀਆਂ ਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਕੀ ਬਣੇਗਾ। ਇਸ ਸਭ ਕਾਸੇ ਨੂੰ ਸ਼ਨੀਵਾਰ ਖੇਤੀ ਮੰਤਰੀ ਨਰਿੰਦਰ ਤੋਮਰ ਦੇ ਬਿਆਨ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਕੋਰੋਨਾ ਦੇ ਕਹਿਰ ਵੇਖਦਿਆਂ ਉਹ ਅੰਦਲੋਨ ਰੱਦ ਕਰ ਦੇਣ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ