ਕੋਰੋਨਾ ਦਾ ਸਭ ਤੋਂ ਵੱਡਾ ਅਟੈਕ, 24 ਘੰਟਿਆਂ ‘ਚ 217,353 ਨਵੇਂ ਕੇਸ, 1185 ਮੌਤਾਂ

Corona's biggest attack, 217,353 new cases in 24 hours, 1185 deaths

ਦੇਸ਼ ਵਿੱਚ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਹਰ ਦਿਨ ਰਿਕਾਰਡ ਤੋੜ ਰਹੀ ਹੈ। ਸ਼ੁੱਕਰਵਾਰ ਨੂੰ ਦੇਸ਼ ਵਿੱਚ ਪਹਿਲੀ ਵਾਰ ਸਭ ਤੋਂ ਵੱਧ ਕੋਰੋਨਾ ਕੇਸ ਦਰਜ ਕੀਤੇ ਗਏ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 217,353 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 1185 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ, 1,35,302 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 2,00,739 ਨਵੇਂ ਮਾਮਲੇ ਸਾਹਮਣੇ ਆਏ ਸੀ। ਇਸ ਦੇ ਨਾਲ ਹੀ ਪਿਛਲੇ ਸਾਲ 30 ਸਤੰਬਰ ਨੂੰ ਦੇਸ਼ ਵਿੱਚ ਗਿਆਰਾਂ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।

ਦੇਸ਼ ਵਿੱਚ ਹੁਣ ਤੱਕ 26 ਕਰੋੜ 34 ਲੱਖ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ‘ਚੋਂ ਕੱਲ੍ਹ 14 ਲੱਖ ਸੈਂਪਲ ਟੈਸਟ ਕੀਤੇ ਗਏ ਸੀ। ਰੋਜ਼ਾਨਾ ਪੌਜ਼ੇਟੀਵਿਟੀ ਦਰ 13 ਪ੍ਰਤੀਸ਼ਤ ਤੋਂ ਵੱਧ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ