ਕੋਰੋਨਾ ਦੀ ਦੂਜੀ ਲਹਿਰ ਬੇਕਾਬੂ! ਸਾਰੇ ਰਿਕਾਰਡ ਟੁੱਟੇ, 1.68 ਲੱਖ ਨਵੇਂ ਕੇਸ, ਲੌਕਡਾਉਨ ਬਾਰੇ ਫੈਸਲਾ ਅੱਜ

Corona's second wave out of control!

ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਕੋਰੋਨਾ ਲਾਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਵਿੱਚ 1.68 ਲੱਖ ਨਵੇਂ ਕੇਸ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹਨ। ਇਸ ਦੇ ਨਾਲ ਹੀ ਕੋਰੋਨਾ ਨਾਲ ਰਿਕਾਰਡ 904 ਲੋਕਾਂ ਦੀ ਮੌਤ ਹੋ ਗਈ ਹੈ।

ਸੋਮਵਾਰ ਨੂੰ ਕੋਰੋਨਾ ਦੇ ਕੇਸ 1 ਕਰੋੜ 35 ਲੱਖ ਤੋਂ ਪਾਰ ਹੋ ਗਏ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਇੱਕ ਲੱਖ 68 ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 904 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ, ਇਸ ਦੌਰਾਨ 75 ਹਜ਼ਾਰ ਤੋਂ ਵੱਧ ਲੋਕ ਠੀਕ ਵੀ ਹੋਏ ਹਨ ਅਤੇ ਘਰ ਵਾਪਸ ਪਰਤੇ ਹਨ।

ਉਧਰ, ਮਹਾਰਾਸ਼ਟਰ ਤੇ ਦਿੱਲੀ ਵਿੱਚ ਲੌਕਡਾਉਨ ਬਾਰੇ ਅੱਜ ਫੈਸਲਾ ਹੋ ਸਕਦਾ ਹੈ। ਹਰਿਆਣਾ ਵਿੱਚ ਵੀ ਲੌਕਡਾਉਨ ਲਾਉਣ ਦੀ ਚਰਚਾ ਹੈ। ਅੱਜ ਤਾਜ਼ਾ ਹਾਲਾਤ ਦਾ ਜਾਇਜ਼ਾ ਲੈਣ ਮਗਰੋਂ ਅਗਲਾ ਐਲਾਨ ਕੀਤਾ ਜਾ ਸਕਦਾ ਹੈ।

ਕੋਰੋਨਾ ਦਾ ਕਹਿਰ ਦੇਸ਼ ਦੀ ਸੁਪਰੀਮ ਕੋਰਟ ਵਿੱਚ ਵੀ ਵੇਖਣ ਨੂੰ ਮਿਲਿਆ। ਖ਼ਬਰਾਂ ਮੁਤਾਬਕ ਸੁਪਰੀਮ ਕੋਰਟ ਦੇ 50 ਪ੍ਰਤੀਸ਼ਤ ਤੋਂ ਵੱਧ ਕਰਮਚਾਰੀ ਹੁਣ ਤੱਕ ਕੋਰੋਨਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਸ ਦੇ ਮੱਦੇਨਜ਼ਰ ਸੁਪਰੀਮ ਕੋਰਟ ਦੇ ਸਾਰੇ ਜੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਰਿਹਾਇਸ਼ ਤੋਂ ਸੁਣਵਾਈ ਕਰਨਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ