ਕੋਰੋਨਾਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਕੋਰੋਨਾ ਲਾਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਵਿੱਚ 1.68 ਲੱਖ ਨਵੇਂ ਕੇਸ ਸਾਹਮਣੇ ਆਏ ਹਨ, ਜੋ ਇੱਕ ਦਿਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹਨ। ਇਸ ਦੇ ਨਾਲ ਹੀ ਕੋਰੋਨਾ ਨਾਲ ਰਿਕਾਰਡ 904 ਲੋਕਾਂ ਦੀ ਮੌਤ ਹੋ ਗਈ ਹੈ।
ਸੋਮਵਾਰ ਨੂੰ ਕੋਰੋਨਾ ਦੇ ਕੇਸ 1 ਕਰੋੜ 35 ਲੱਖ ਤੋਂ ਪਾਰ ਹੋ ਗਏ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਇੱਕ ਲੱਖ 68 ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 904 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ, ਇਸ ਦੌਰਾਨ 75 ਹਜ਼ਾਰ ਤੋਂ ਵੱਧ ਲੋਕ ਠੀਕ ਵੀ ਹੋਏ ਹਨ ਅਤੇ ਘਰ ਵਾਪਸ ਪਰਤੇ ਹਨ।
ਉਧਰ, ਮਹਾਰਾਸ਼ਟਰ ਤੇ ਦਿੱਲੀ ਵਿੱਚ ਲੌਕਡਾਉਨ ਬਾਰੇ ਅੱਜ ਫੈਸਲਾ ਹੋ ਸਕਦਾ ਹੈ। ਹਰਿਆਣਾ ਵਿੱਚ ਵੀ ਲੌਕਡਾਉਨ ਲਾਉਣ ਦੀ ਚਰਚਾ ਹੈ। ਅੱਜ ਤਾਜ਼ਾ ਹਾਲਾਤ ਦਾ ਜਾਇਜ਼ਾ ਲੈਣ ਮਗਰੋਂ ਅਗਲਾ ਐਲਾਨ ਕੀਤਾ ਜਾ ਸਕਦਾ ਹੈ।
ਕੋਰੋਨਾ ਦਾ ਕਹਿਰ ਦੇਸ਼ ਦੀ ਸੁਪਰੀਮ ਕੋਰਟ ਵਿੱਚ ਵੀ ਵੇਖਣ ਨੂੰ ਮਿਲਿਆ। ਖ਼ਬਰਾਂ ਮੁਤਾਬਕ ਸੁਪਰੀਮ ਕੋਰਟ ਦੇ 50 ਪ੍ਰਤੀਸ਼ਤ ਤੋਂ ਵੱਧ ਕਰਮਚਾਰੀ ਹੁਣ ਤੱਕ ਕੋਰੋਨਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਸ ਦੇ ਮੱਦੇਨਜ਼ਰ ਸੁਪਰੀਮ ਕੋਰਟ ਦੇ ਸਾਰੇ ਜੱਜ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਰਿਹਾਇਸ਼ ਤੋਂ ਸੁਣਵਾਈ ਕਰਨਗੇ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…