Corona in India: ਦੇਸ਼ ਭਰ ਵਿੱਚ ਦਿਨੋਂ ਦਿਨ ਵੱਧ ਰਿਹਾ Corona ਦਾ ਕਹਿਰ, ਇਨਫੈਕਟਡ ਮਰੀਜ਼ਾਂ ਦਾ ਅੰਕੜਾ ਪੁੱਜਾ 2 ਲੱਖ ਤੋਂ ਪਾਰ

coronavirus-2-lakh-patients-infected-in-india

Corona in India: ਦੇਸ਼ ‘ਚ ਕੁੱਲ ਮਰੀਜ਼ਾਂ ਦਾ ਅੰਕੜਾ 2 ਲੱਖ ਨੂੰ ਕਰ ਗਿਆ ਹੈ। ਬੁੱਧਵਾਰ ਨੂੰ ਸਿਹਤ ਮਹਿਕਮਾ ਵਲੋਂ ਜਾਰੀ ਰਿਪੋਰਟ ਅਨੁਸਾਰ ਪਿਛਲੇ 24 ਘੰਟਿਆਂ ‘ਚ 8 ਹਜ਼ਾਰ 909 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 24 ਘੰਟਿਆਂ ‘ਚ ਹੀ ਇਸ ਜਾਨਲੇਵਾ ਬੀਮਾਰੀ ਦੀ ਲਪੇਟ ‘ਚ ਆ ਕੇ 217 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਪਿਛਲੇ 24 ਘੰਟਿਆਂ ‘ਚ 4776 ਲੋਕ ਠੀਕ ਹੋਏ ਹਨ। ਹੁਣ ਦੇਸ਼ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 2 ਲੱਖ 7 ਹਜ਼ਾਰ 615 ਹੈ। ਇਨ੍ਹਾਂ ‘ਚੋਂ 5 ਹਜ਼ਾਰ 815 ਲੋਕਾਂ ਦੀ ਮੌਤ ਹੋ ਚੁਕੀ ਹੈ।

ਇਹ ਵੀ ਪੜ੍ਹੋ: Cyclone Alert: ਮੁੰਬਈ ਤੋਂ ਸਿਰਫ 150 ਕਿਲੋਮੀਟਰ ਦੂਰ ਚੱਕਰਵਾਤ, ਮੁੰਬਈ ਵਿੱਚ ਭਾਰੀ ਮੀਂਹ ਸ਼ੁਰੂ, ਹਾਈ ਅਲਰਟ

ਰਾਹਤ ਭਰੀ ਗੱਲ ਹੈ ਕਿ ਕਰੀਬ 50 ਫੀਸਦੀ ਯਾਨੀ ਇਕ ਲੱਖ 303 ਮਰੀਜ਼ ਕੋਰੋਨਾ ਦੀ ਜੰਗ ਜਿੱਤ ਚੁਕੇ ਹਨ। ਹਾਲੇ ਦੇਸ਼ ‘ਚ ਸਰਗਰਮ ਮਾਮਲਿਆਂ ਦੀ ਗਿਣਤੀ ਇਕ ਲੱਖ ਇਕ ਹਜ਼ਾਰ 497 ਹੈ। ਪਿਛਲੇ ਕੁਝ ਦਿਨਾਂ ‘ਚ ਮਰੀਜ਼ਾਂ ਦੇ ਠੀਕ ਹੋਣ ਦਾ ਅੰਕੜਾ ਤੇਜ਼ੀ ਨਾਲ ਵਧ ਰਿਹਾ ਹੈ।ਕੋਰੋਨਾ ਨਾਲ ਸਭ ਤੋਂ ਵਧ ਮਹਾਰਾਸ਼ਟਰ ਪ੍ਰਭਾਵਿਤ ਹੈ। ਇੱਥੇ ਕੁੱਲ ਮਰੀਜ਼ਾਂ ਦਾ ਅੰਕੜਾ 72 ਹਜ਼ਾਰ ਪਾਰ ਕਰ ਗਿਆ ਹੈ। ਹੁਣ ਤੱਕ 2 ਹਜ਼ਾਰ 465 ਲੋਕ ਆਪਣੀ ਜਾਨ ਗਵਾ ਚੁਕੇ ਹਨ, ਜਦੋਂ ਕਿ 31 ਹਜ਼ਾਰ ਤੋਂ ਵਧ ਲੋਕ ਠੀਕ ਹੋ ਚੁਕੇ ਹਨ। ਹਾਲੇ 38 ਹਜ਼ਾਰ 502 ਸਰਗਰਮ ਮਾਮਲੇ ਹਨ। ਦੂਜੇ ਨੰਬਰ ‘ਤੇ ਤਾਮਿਲਨਾਡੂ ਹੈ, ਇੱਥੇ ਹੁਣ ਤੱਕ 24 ਹਜ਼ਾਰ ਤੋਂ ਵਧ ਮਾਮਲੇ ਸਾਹਮਣੇ ਆਏ ਹਨ, ਜਿਸ ‘ਚ 197 ਲੋਕਾਂ ਦੀ ਮੌਤ ਹੋ ਚੁਕੀ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ