Corona in India: ਭਾਰਤ ਵਿੱਚ Corona ਦਾ ਕਹਿਰ, ਮਿਰਤਕਾਂ ਦੀ ਗਿਣਤੀ 320 ਤੋਂ ਪਾਰ

coronavirus-cases-outbreaking-in-india

ਦੇਸ਼ ‘ਚ Coronavirus ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪੀੜਤ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਗਈ ਹੈ। ਯਾਨੀ ਕਿ 10,363 ਮਾਮਲੇ ਹੁਣ ਤਕ ਸਾਹਮਣੇ ਆ ਚੁੱਕੇ ਹਨ ਅਤੇ 339 ਲੋਕਾਂ ਦੀ ਮੌਤ ਹੋ ਚੁੱਕੀ ਹੈ। Coronavirus ਤੋਂ ਹੁਣ ਤਕ 1,035 ਲੋਕ ਠੀਕ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸ ਦੇਈਏ 24 ਘੰਟਿਆਂ ਦੇ ਅੰਦਰ 1,211 ਨਵੇਂ ਕੇਸ ਸਾਹਮਣੇ ਆਏ ਹਨ ਅਤੇ 31 ਲੋਕਾਂ ਦੀ ਮੌਤ ਹੋਈ ਹੈ। ਕਰੀਬ 31 ਸੂਬਿਆਂ ‘ਚ ਇਹ ਵਾਇਰਸ ਫੈਲ ਚੁੱਕਾ ਹੈ।

coronavirus-cases-outbreaking-in-india

Coronavirus ਦਾ ਸਭ ਤੋਂ ਵਧੇਰੇ ਕਹਿਰ ਮਹਾਰਾਸ਼ਟਰ ਅਤੇ ਦਿੱਲੀ ‘ਚ ਹੈ। ਜਿੱਥੇ ਸਭ ਤੋਂ ਵਧੇਰੇ ਪੀੜਤ ਮਰੀਜ਼ ਹਨ ਅਤੇ ਮੌਤਾਂ ਦੀ ਗਿਣਤੀ ਵੀ ਵਧੇਰੇ ਹੈ। ਦਿੱਲੀ ‘ਚ ਮਰੀਜ਼ਾਂ ਦੀ ਗਿਣਤੀ 1510 ਹੈ, ਜਦਕਿ 28 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਵਿਚ 2000 ਤੋਂ ਪਾਰ ਮਰੀਜ਼ਾਂ ਦੀ ਗਿਣਤੀ ਪਹੁੰਚ ਗਈ ਹੈ ਅਤੇ 160 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ‘ਚ ਬਹੁਤ ਤੇਜ਼ੀ ਨਾਲ ਮਾਮਲੇ ਵਧ ਰਹੇ ਹਨ, ਜੋ ਕਿ ਚਿੰਤਾ ਦੀ ਗੱਲ ਹੈ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ