Categories: ਦੇਸ਼

Corona in Punjab: ਪੰਜਾਬ ਦੇ ਮਾੜੇ ਹਾਲਾਤਾਂ ਨੂੰ ਦੇਖਦੇ ਹੋਏ, ਕੈਪਟਨ ਸਰਕਾਰ ਨੇ ਕੀਤਾ ਵੱਡਾ ਐਲਾਨ

Corona in Punjab: ਪੰਜਾਬ ਵਿੱਚ ਕਰਫਿਊ ਕਾਰਨ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਆ ਰਹੀਆਂ ਹਨ। ਸਭ ਤੋਂ ਵੱਧ ਔਖੇ ਦਿਹਾੜੀਦਾਰ, ਰਿਕਸ਼ਾ ਚਲਾਉਣ ਵਾਲੇ ਤੇ ਰੇਹੜੀ-ਫੜ੍ਹੀ ਲਾਉਣ ਵਾਲੇ ਹਨ। ਉਹ ਰੋਜ਼ਾਨਾ ਕਮਾ ਕੇ ਖਾਂਦੇ ਸੀ ਪਰ ਹੁਣ ਕੰਮ ਰੁਕ ਗਿਆ ਹੈ। ਇਸ ਲਈ ਉਨ੍ਹਾਂ ਕੋਲ ਦੋ ਵੇਲੇ ਦੀ ਰੋਟੀ ਲਈ ਵੀ ਪੈਸੇ ਨਹੀਂ। ਹੈਰਾਨੀ ਦੀ ਗੱਲ ਹੈ ਕਿ ਸਰਕਾਰ ਨੇ ਅਜੇ ਤੱਕ ਇਸ ਬਾਰੇ ਸੋਚਿਆ ਹੀ ਨਹੀਂ ਸੀ। ਹੁਣ ਮੀਡੀਆ ਵਿੱਚ ਖਬਰਾਂ ਆਉਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ।

ਕੈਪਟਨ ਨੇ ਦਿਹਾੜੀਦਾਰ ਕਾਮਿਆਂ ਤੇ ਗੈਰ-ਸੰਗਠਿਤ ਖੇਤਰ ਦੇ ਮਜ਼ਦੂਰਾਂ ਲਈ ਸੁੱਕੇ ਰਾਸ਼ਨ ਦੇ 10 ਲੱਖ ਪੈਕੇਟ ਤੁਰੰਤ ਵੰਡਣ ਦਾ ਐਲਾਨ ਕੀਤਾ ਹੈ। ਹਰੇਕ ਪੈਕੇਟ ਵਿੱਚ 10 ਕਿਲੋ ਆਟਾ, ਦੋ ਕਿਲੋ ਦਾਲ ਤੇ ਦੋ ਕਿਲੋ ਖੰਡ ਹੋਵੇਗੀ ਤੇ ਇਹ ਪੈਕੇਟ ਝੁੱਗੀ-ਝੌਂਪੜੀਆਂ ਤੇ ਹੋਰ ਇਲਾਕਿਆਂ ਵਿੱਚ ਵੰਡੇ ਜਾਣਗੇ। ਮੁੱਖ ਮੰਤਰੀ ਨੇ ਇਹ ਪੈਕੇਟ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿੱਚ ਵੀ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਕਿ ਘਰ-ਘਰ ਵੰਡਣ ਮੌਕੇ ਇਹ ਪੈਕੇਟ ਹਾਸਲ ਨਾ ਕਰ ਸਕਣ ਵਾਲੇ ਵਿਅਕਤੀਆਂ ਦੀ ਮਦਦ ਕੀਤੀ ਜਾ ਸਕੇ। ਉਹ ਖੁਰਾਕ ਲਈ ਹੈਲਪਲਾਈਨ ਨੰਬਰ ’ਤੇ ਵੀ ਕਾਲ ਕਰ ਸਕਦੇ ਹਨ।

ਇਹ ਵੀ ਪੜ੍ਹੋ: Corona Virus Punjab : ਪੰਜਾਬ ਵਿੱਚ ਇੱਕ ਹੋਰ ਮਾਮਲਾ, ਹੁਣ ਤੱਕ ਕੁਲ 34 Corona ਪੋਜ਼ੀਟਿਵ ਕੇਸ, 375 ਦੀ ਰਿਪੋਰਟ ਆਉਣੀ ਬਾਕੀ

ਕੈਪਟਨ ਨੇ ਕਿਹਾ ਕਿ ਬਦਕਿਸਮਤੀ ਨਾਲ ਕੇਂਦਰ ਸਰਕਾਰ ਨੇ ਦਿਹਾੜੀਦਾਰਾਂ ਤੇ ਗੈਰ-ਸੰਗਠਤ ਖੇਤਰ ਦੇ ਕਾਮਿਆਂ ਨੂੰ ਫੌਰੀ ਰਾਹਤ ਨਹੀਂ ਦਿੱਤੀ ਜਿਨ੍ਹਾਂ ਨੂੰ ਕਰਫਿਊ/Lockdown ਤੋਂ ਬਾਅਦ ਉਨ੍ਹਾਂ ਦੇ ਹੀ ਸਹਾਰੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਸਹਾਇਤਾ ਤੇ ਡਲਿਵਰੀ ਸਿਸਟਮ ਨੂੰ ਸੁਚਾਰੂ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਈ-ਪਾਸ ਦੀ ਸਹੂਲਤ ਇਸ ਦਿਸ਼ਾ ਵਿੱਚ ਅਹਿਮ ਕਦਮ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago