Corona in India: ਭਾਰਤ ਵਿੱਚ Corona ਨੇ ਫੜ੍ਹੀ ਰਫਤਾਰ, ਮਰਨ ਵਾਲਿਆਂ ਦੀ ਗਿਣਤੀ ਪੁੱਜੀ 28 ਹਜ਼ਾਰ ਤੋਂ ਪਾਰ

coronavirus-outbreak-in-india-daily-updates
Corona in India: ਭਾਰਤ ‘ਚ ਕੋਰੋਨਾ ਵਾਇਰਸ ਮਹਾਮਾਰੀ ਦੀ ਰਫ਼ਤਾਰ ਤੇਜ਼ ਹੋ ਗਈ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਹੁਣ ਇਕ ਦਿਨ ‘ਚ 30 ਹਜ਼ਾਰ ਤੋਂ ਉੱਪਰ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 37,148 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਵੱਡੀ ਗਿਣਤੀ ‘ਚ ਮਾਮਲੇ ਸਾਹਮਣੇ ਆਉਣ ਨਾਲ ਭਾਰਤ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 11,55,191 ‘ਤੇ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ‘ਚ 587 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਕਾਰਨ ਮੌਤਾਂ ਦਾ ਅੰਕੜਾ 28,084 ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: Counterfeit liquor News: Lockdown ਦੌਰਾਨ ਵਿਦੇਸ਼ੀ ਸ਼ਰਾਬ ਦੇ ਨਾਂ ‘ਤੇ ਵੇਚੀ ਗਈ ਨਕਲੀ ਦਾਰ, ਈਡੀ ਜਲਦ ਲਵੇਗੀ ਐਕਸ਼ਨ

ਕੋਰੋਨਾ ਦੇ ਵੱਧਦੇ ਮਾਮਲਿਆਂ ਦਰਮਿਆਨ ਰਾਹਤ ਦੀ ਖ਼ਬਰ ਇਹ ਵੀ ਹੈ ਕਿ ਹੁਣ ਤੱਕ 7,24,578 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲਾਂ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ।ਸਿਹਤ ਮੰਤਰਾਲਾ ਵਲੋਂ ਅੱਜ ਯਾਨੀ ਕਿ ਮੰਗਲਵਾਰ ਨੂੰ ਜਾਰੀ ਤਾਜ਼ਾ ਅੰਕੜਿਆਂ ਵਿਚ ਇਹ ਜਾਣਕਾਰੀ ਦਿੱਤੀ ਗਈ। ਅੰਕੜਿਆਂ ਮੁਤਾਬਕ ਦੇਸ਼ ਵਿਚ ਅਜੇ 4,02,529 ਸਰਗਰਮ ਕੇਸ ਹਨ। ਦੇਸ਼ ਦੇ ਜ਼ਿਆਦਾਤਰ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕੋਰੋਨਾ ਵਾਇਰਸ ਦੀ ਰਫ਼ਤਾਰ ਵੱਧਦੀ ਜਾ ਰਹੀ ਹੈ।

ਸਭ ਤੋਂ ਚਿੰਤਾਜਨਕ ਹਾਲਾਤ ਮਹਾਰਾਸ਼ਟਰ ‘ਚ ਬਣੇ ਹੋਏ ਹਨ, ਜਿੱਥੇ ਕੋਰੋਨਾ ਮਰੀਜ਼ਾਂ ਦਾ ਅੰਕੜਾ 3,18,695 ਤੱਕ ਪੁੱਜ ਗਿਆ ਹੈ। ਇਨ੍ਹਾਂ ‘ਚੋਂ 1,75,027 ਮਰੀਜ਼ ਠੀਕ ਵੀ ਹੋਏ ਹਨ ਅਤੇ 1,31,334 ਸਰਗਰਮ ਮਾਮਲੇ ਹਨ। 11,854 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਤਾਮਿਲਨਾਡੂ, ਦਿੱਲੀ ਅਤੇ ਹੋਰ ਸੂਬਿਆਂ ‘ਚ ਕੋਰੋਨਾ ਵਾਇਰਸ ਦੇ ਮਰੀਜ਼ ਵੱਧ ਰਹੇ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ