ਦੇਸ਼

ਬਹਿਬਲ ਗੋਲੀਕਾਂਡ ਮਾਮਲੇ ‘ਚ ਅਦਾਲਤ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ

ਫ਼ਰੀਦਕੋਟ ਦੀ ਜੂਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਬਹਿਬਲ ਗੋਲੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਸੁਮੇਧ ਸੈਣੀ ਵੱਲੋਂ ਪੇਸ਼ ਨਾ ਹੋਣ ਕਾਰਨ ਉਨ੍ਹਾਂ ਦੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।

ਫ਼ਰੀਦਕੋਟ ਅਦਾਲਤ ‘ਚ ਪੇਸ਼ ਹੋਣ ਵਾਲੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। ਫ਼ਰੀਦਕੋਟ ਅਦਾਲਤ ਨੇ 11 ਫ਼ਰਵਰੀ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਜਾਣਕਾਰੀ ਅਨੁਸਾਰ ਵਿਸ਼ੇਸ਼ ਜਾਂਚ ਟੀਮ ਵੱਲੋਂ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਦੇ ਖ਼ਿਲਾਫ਼ ਬਹਿਬਲ ਗੋਲੀਕਾਂਡ ‘ਚ 15 ਜਨਵਰੀ ਨੂੰ ਅਦਾਲਤ ‘ਚ ਚਲਾਨ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਇਲਾਕਾ ਮੈਜਿਸਟ੍ਰੇਟ ਨੇ ਸੁਮੇਧ ਸੈਣੀ ਅਤੇ ਮੁਅੱਤਲ ਆਈ. ਜੀ. ਉਮਰਾਨੰਗਲ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ ਪਰ ਸੈਣੀ ਅਤੇ ਉਮਰਾਨੰਗਲ ਸੰਮਨਾ ਬਾਰੇ ਸੂਚਨਾ ਮਿਲਣ ‘ਤੇ ਅਦਾਲਤ ‘ਚ ਪੇਸ਼ ਨਹੀਂ ਹੋਏ।

ਇਸ ਕਾਰਨ ਹੁਣ ਅਗਲੀ ਤਾਰੀਖ਼ 1 ਮਾਰਚ ਲਈ ਸੁਮੇਧ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਨੇ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ‘ਚ ਲਾਈ ਹੋਈ ਹੈ। ਫ਼ਰੀਦਕੋਟ ਅਦਾਲਤ ਨੇ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਨਹੀਂ ਲਾਈ ਅਤੇ ਸੁਮੇਧ ਸੈਣੀ ਅਤੇ ਮੁਅੱਤਲ ਆਈ.ਜੀ. ਉਮਰਾਨੰਗਲ ਨੇ ਆਪਣੇ ਖ਼ਿਲਾਫ਼ ਪੇਸ਼ ਹੋਏ ਚਲਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦੇ ਕੇ ਇਸ ਚਲਾਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago