Corona in India: ਦੇਸ਼ ਭਰ ਵਿੱਚ Corona ਦਾ ਕਹਿਰ ਲਗਾਤਾਰ ਜਾਰੀ, ਹੁਣ ਤੱਕ 934 ਲੋਕਾਂ ਦੀ ਮੌਤ

 

covid-19-positive-cases-in-india-2

Corona in India: Coronavirus ਮਹਾਮਾਰੀ ਦਾ ਅਸਰ ਦੇਸ਼ ’ਚ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਮੰਗਲਵਾਰ ਯਾਨੀ ਕਿ ਅੱਜ ਸਵੇਰੇ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ Coronavirus ਪੀੜਤ ਮਰੀਜ਼ਾਂ ਦੀ ਗਿਣਤੀ 29 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਜਦਕਿ ਹੁਣ ਤਕ ਦੇਸ਼ ’ਚ ਇਸ ਮਹਾਮਾਰੀ ਨਾਲ 934 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਮੰਗਲਵਾਰ ਦੀ ਸਵੇਰ ਨੂੰ ਕੇਂਦਰੀ ਸਿਹਤ ਮੰਤਰਾਲਾ ਵਲੋਂ ਨਵੇਂ ਅੰਕੜੇ ਜਾਰੀ ਕੀਤੇ ਗਏ ਹਨ।

ਜਿਸ ਮੁਤਾਬਕ ਦੇਸ਼ ’ਚ Coronavirus ਦੇ ਕੁੱਲ ਕੇਸਾਂ ਦੀ ਗਿਣਤੀ 29 ਹਜ਼ਾਰ 435 ਹੈ, ਜਦਕਿ ਹੁਣ ਤਕ 934 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲਾ ਮੁਤਾਬਕ ਪਿਛਲੇ 24 ਘੰਟਿਆਂ ’ਚ 1543 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 62 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜੋ ਕਿ ਇਕ ਦਿਨ ’ਚ ਆਇਆ ਹੁਣ ਤਕ ਦਾ ਸਭ ਤੋਂ ਵੱਧ ਅੰਕੜਾ ਹੈ।

covid-19-positive-cases-in-india-2

ਰਾਹਤ ਦੀ ਗੱਲ ਇਹ ਹੈ ਕਿ ਦੇਸ਼ ’ਚ ਹੁਣ ਤੱਕ 6868 ਲੋਕ ਇਸ ਮਹਾਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕ ਹੋ ਚੁੱਕੇ ਹਨ। ਦੇਸ਼ ’ਚ Corona ਨਾਲ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। Corona ਦਾ ਕਹਿਰ ਸਭ ਤੋਂ ਵਧੇਰੇ ਮਹਾਰਾਸ਼ਟਰ ਵਿਚ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਵਿਚ ਹੁਣ ਤਕ Corona ਦੇ ਕੁੱਲ 8590 ਕੇਸ ਸਾਹਮਣੇ ਆ ਚੁੱਕੇ ਹਨ, ਜਦਕਿ 369 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਤੋਂ ਬਾਅਦ ਗੁਜਰਾਤ ਅਤੇ ਦਿੱਲੀ ’ਚ ਸਭ ਤੋਂ ਵੱਧ ਮਾਮਲੇ ਹਨ, ਜਿੱਥੇ ਕੁੱਲ ਕੇਸਾਂ ਦੀ ਗਿਣਤੀ 3 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ। ਦੱਸ ਦੇਈਏ ਕਿ ਦੇਸ਼ ਵਿਚ ਹੁਣ ਤੱਕ 6 ਲੱਖ ਤੋਂ ਵਧੇਰੇ Coronavirus ਦੇ ਟੈਸਟ ਹੋ ਚੁੱਕੇ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ