Corona in India: ਭਾਰਤ ਵਿੱਚ Corona ਦਾ ਕਹਿਰ, ਪੋਜ਼ੀਟਿਵ ਕੇਸਾਂ ਦੀ ਗਿਣਤੀ 1900 ਤੋਂ ਪਾਰ

covid-19-positive-cases-in-india

Corona in India: ਦੁਨੀਆ ਭਰ ‘ਚ Coronavirus ਦੀ ਮਾਰ ਜਾਰੀ ਹੈ। ਭਾਰਤ ‘ਚ ਵੀ ਇਹ ਮਹਾਮਾਰੀ ਤੇਜ਼ੀ ਨਾਲ ਫੈਲਦੀ ਜਾ ਰਹੀ ਹੈ। ਭਾਰਤ ‘ਚ ਇਸ ਵਾਇਰਸ ਦੇ ਹੁਣ ਤਕ ਕੇਸ 1965 ਤਕ ਪਹੁੰਚ ਗਏ ਹਨ ਅਤੇ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਦੀ ਬੁੱਧਵਾਰ ਨੂੰ ਜਾਰੀ ਰਿਪੋਰਟ ਮੁਤਾਬਕ Coronavirus ਦਾ ਕਹਿਰ ਦੇਸ਼ ਦੇ 29 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਫੈਲ ਚੁੱਕਾ ਹੈ ਅਤੇ ਹੁਣ ਤਕ ਇਸ ਦੇ 1965 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ: Corona in India: ਭਾਰਤ ਵਿੱਚ Corona ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 50 ਤੋਂ ਤੋਂ ਪਾਰ

ਇਨ੍ਹਾਂ ‘ਚ 49 ਵਿਦੇਸ਼ੀ ਮਰੀਜ਼ ਵੀ ਸ਼ਾਮਲ ਹਨ। ਇਸ ਭਿਆਨਕ ਮਹਾਮਾਰੀ ਤੋਂ 151 ਦੇ ਕਰੀਬ ਲੋਕ ਠੀਕ ਵੀ ਹੋ ਗਏ ਹਨ। ਦੱਸ ਦੇਈਏ ਕਿ ਭਾਰਤ ‘ਚ ਪਿਛਲੇ 3-4 ਦਿਨਾਂ ਤੋਂ ਵਾਇਰਸ ਤੋਂ ਪੀੜਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਵਾਇਰਸ ਤੋਂ ਬਚਾਅ ਲਈ ਪੂਰਾ ਦੇਸ਼ ਇਸ ਸਮੇਂ ਲਾਕ ਡਾਊਨ ਹੈ, ਜੋ ਕਿ 14 ਅਪ੍ਰੈਲ ਤਕ ਰਹੇਗਾ। ਸਰਕਾਰ ਵਲੋਂ ਲੋਕਾਂ ਨੂੰ ਘਰਾਂ ‘ਚ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਸਰਕਾਰ ਲੋਕਾਂ ਨੂੰ ਇਸ ਵਾਇਰਸ ਪ੍ਰਤੀ ਜਾਗਰੂਕ ਕਰ ਰਹੀ ਹੈ। ਇਸ ਮਹਾਮਾਰੀ ਨਾਲ ਨਜਿੱਠਣ ਲਈ ਸਰਕਾਰ ਹਰ ਤਿਆਰੀ ਕਰ ਰਹੀ ਹੈ। ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਦੇਖਦਿਆਂ ਰੇਲ ਮੰਤਰਾਲਾ ਨੇ ਸ਼ੱਕੀ ਮਰੀਜ਼ਾਂ ਨੂੰ ਵੱਖ-ਵੱਖ ਰੱਖਣ ਲਈ ਟਰੇਨਾਂ ਦੇ ਡਿੱਬਿਆਂ ਨੂੰ ਵਿਸ਼ੇਸ਼ ਰੂਪ ਨਾਲ ਤਿਆਰ ਕੀਤਾ ਹੈ। ਇਸ ਲਈ ਰੇਲ ਮੰਤਰਾਲਾ ਵਲੋਂ ਕਰੀਬ 5,000 ਰੇਲ ਡਿੱਬਿਆਂ ਨੂੰ ਆਈਸੋਲੇਸ਼ਨ ‘ਚ ਤਬਦੀਲ ਕਰ ਦਿੱਤਾ ਹੈ। ਸਰਕਾਰ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਰੂਰੀ ਬੇਨਤੀ ਹੈ ਕਿ ਘਰਾਂ ‘ਚ ਹੀ ਰਹੋ। ਇਸ ਵਾਇਰਸ ਨੂੰ ਰੋਕਣ ਦਾ ਇਕੋ-ਇਕ ਬਚਾਅ ਹੈ, ਲਾਕ ਡਾਊਨ। ਇਸ ਲਈ ਦੇਸ਼ ਦੀ ਜਨਤਾ ਦੀ ਸੁਰੱਖਿਆ ਲਈ ਪੁਲਸ ਪੂਰੀ ਮੂਸਤੈਦੀ ਨਾਲ ਕੰਮ ਕਰ ਰਹੀ ਹੈ

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ