ਹਰਿਆਣਾ ਵਿੱਚ ਕੋਵਿਡ ਦੇ ਮਾਮਲੇ ਵਧੇ , 31 ਮਈ ਤੱਕ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Covid cases increase in Haryana

ਹਰਿਆਣਾ ਸਰਕਾਰ ਨੇ ਬੁੱਧਵਾਰ ਨੂੰ ਕੋਰੋਨਾ ਦੇ ਹਾਲਾਤਾਂ ਨੂੰ ਵੇਖਦੇ ਹੋਏ ਸਕੂਲਾਂ ਵਿੱਚ 31 ਮਈ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਸਿੱਖਿਆ ਮੰਤਰੀ ਕੰਵਰਪਾਲ ਨੇ ਹਰਿਆਣਾ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਭਲਕੇ ਤੋਂ 31 ਮਈ ਤੱਕ ਐਲਾਨ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਲਗਾਤਾਰ ਸਕੂਲ ਆ ਰਹੇ ਹਨ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਹਿਲਾ ਸਕੂਲ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਹਰਿਆਣਾ ਸਰਕਾਰ ਨੇ 8ਵੀਂ ਕਲਾਸ ਤੱਕ ਦੇ ਬੱਚਿਆਂ ਲਈ 30 ਅਪਰੈਲ ਤੱਕ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਸੀ ਪਰ ਬਾਅਦ ਵਿੱਚ ਕੋਰੋਨਾ ਦੇ ਹਲਾਤਾਂ ਨੂੰ ਵੇਖਦੇ ਹੋਏ ਇਸ ਨੂੰ ਸਾਰੀਆਂ ਕਲਾਸਾਂ ਲਈ ਬੰਦ ਕਰ ਦਿੱਤਾ ਗਿਆ ਸੀ।

ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਦੀ ਸੁਰੱਖਿਆ ਵੀ ਸਾਡੀ ਜ਼ਿੰਮੇਵਾਰੀ ਹੈ। ਇਸ ਲਈ ਗਰਮੀਆਂ ਦੀਆਂ ਛੁੱਟੀਆਂ ਅਗੇਤੀਆਂ ਹੀ ਐਲਾਨ ਦਿੱਤੀਆਂ ਗਈਆਂ ਹਨ।

20 ਅਪਰੈਲ ਨੂੰ ਸੂਬੇ ਵਿੱਚ 7,811 ਨਵੇਂ ਕੇਸ ਦਰਜ ਕੀਤੇ ਗਏ ਸੀ। ਜੋ ਸੂਬੇ ਲਈ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ। ਜਦਕਿ ਇਸ ਦੌਰਾਨ ਕੋਰੋਨਾ ਕਾਰਨ 35 ਲੋਕਾਂ ਦੀ ਮੌਤ ਵੀ ਹੋਈ। ਹਰਿਆਣਾ ਵਿੱਚ ਇਸ ਵਕਤ 50,000 ਤੋਂ ਵੱਧ ਐਕਟਿਵ ਕੋਰੋਨਾ ਕੇਸ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ