Corona in India: ਭਾਰਤ ਵਿੱਚ Corona ਦਾ ਕਹਿਰ ਜਾਰੀ, 96000 ਤੋਂ ਜਿਆਦਾ ਲੋਕ Corona ਇਨਫੈਕਟਡ

covid19-positive-cases-in-india-is-96169

Corona in India: ਦੇਸ਼ ‘ਚ ਅੱਜ ਤੋਂ ਯਾਨੀ ਕਿ 18 ਮਈ ਤੋਂ ਲਾਕਡਾਊਨ-4 ਦੀ ਸ਼ੁਰੂਆਤ ਹੋ ਗਈ ਹੈ। ਲਾਕਡਾਊਨ ਦਾ ਚੌਥਾ ਪੜਾਅ 31 ਮਈ ਤੱਕ ਲਾਗੂ ਰਹੇਗਾ। ਲਾਕਡਾਊਨ ਦੇ ਬਾਵਜੂਦ ਦੇਸ਼ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਇਜਾਫਾ ਹੋ ਰਿਹਾ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ਵਿਚ ਪੀੜਤ ਮਰੀਜ਼ਾਂ ਦੀ ਗਿਣਤੀ 5,242 ਮਾਮਲੇ ਸਾਹਮਣੇ ਆਏ ਹਨ, ਜੋ ਕਿ ਇਕ ਦਿਨ ‘ਚ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਮਾਮਲੇ ਹਨ।

ਉੱਥੇ ਹੀ ਪਿਛਲੇ 24 ਘੰਟਿਆਂ 157 ਲੋਕਾਂ ਦੀ ਮੌਤ ਹੋਈ ਹੈ। ਸਿਹਤ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ 96,169 ਲੋਕ ਪੀੜਤ ਹੋ ਚੁੱਕੇ ਹਨ ਅਤੇ 3,029 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਖ਼ਬਰ ਇਹ ਵੀ ਹੈ ਕਿ 36,824 ਲੋਕ ਇਸ ਵਾਇਰਸ ਨੂੰ ਮਾਤ ਦੇ ਚੁੱਕੇ ਹਨ ਯਾਨੀ ਕਿ ਇੰਨੇ ਲੋਕ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ ਹੈ। ਕੁੱਲ ਮਿਲਾ ਕੇ ਅਜੇ ਵੀ 56,316 ਸਰਗਰਮ ਕੇਸ ਹਨ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ